Home / ਤਾਜਾ ਜਾਣਕਾਰੀ / ਅੱਜ ਪੰਜਾਬ ਚ ਆਏ ਏਨੇ ਕੋਰੋਨਾ ਦੇ ਪੌਜੇਟਿਵ ਕੇਸ ਅਤੇ ਹੋਈਆਂ ਏਨੀਆਂ ਮੌਤਾਂ

ਅੱਜ ਪੰਜਾਬ ਚ ਆਏ ਏਨੇ ਕੋਰੋਨਾ ਦੇ ਪੌਜੇਟਿਵ ਕੇਸ ਅਤੇ ਹੋਈਆਂ ਏਨੀਆਂ ਮੌਤਾਂ

ਤਾਜਾ ਵੱਡੀ ਖਬਰ

ਇਸ ਸਮੇਂ ਪੂਰੀ ਦੁਨੀਆਂ ਦੇ ਵਿੱਚ ਕੋਰੋਨਾ ਵਾਇਰਸ ਦੇ ਕਾਰਨ ਬਹੁਤ ਸਾਰੇ ਕੰਮ ਆਪਣੇ ਸਮੇਂ ਤੋਂ ਪਿਛੇ ਚੱਲ ਰਹੇ ਹਨ। ਬਹੁਤ ਸਾਰੇ ਲੋਕ ਆਪਣੇ ਵੱਲੋਂ ਪਹਿਲਾਂ ਤੋਂ ਨਿਸ਼ਚਿਤ ਕੀਤੇ ਗਏ ਕੰਮਾਂ ਨੂੰ ਪੂਰਾ ਨਹੀਂ ਕਰ ਪਾਏ। ਇਸ ਸਾਲ ਵਿੱਚ ਹੋਣ ਵਾਲੇ ਬਹੁਤ ਸਾਰੇ ਪ੍ਰੋਗਰਾਮ ਇਸ ਲਾਗ ਦੀ ਬਿਮਾਰੀ ਕਾਰਨ ਅਧੂਰੇ ਰਹਿ ਗਏ। ਲੋਕਾਂ ਦੇ ਲਈ ਇਹ ਸਾਲ ਬੇਹੱਦ ਦੁੱਖਾਂ ਭਰਿਆ ਲੰਘ ਰਿਹਾ ਹੈ। ਮੌਜੂਦਾ ਸਮੇਂ ਦੇ ਵਿੱਚ ਕੋਰੋਨਾ ਵਾਇਰਸ ਦੇ ਆਂਕੜੇ ਅਸਮਾਨ ਨੂੰ ਛੂਹ ਰਹੇ ਹਨ। ਕਰੋੜਾਂ ਦੀ ਤਾਦਾਦ ਵਿਚ ਇਸ ਲਾਗ ਦੀ ਬਿਮਾਰੀ ਦੇ ਮਰੀਜ਼ਾਂ ਦੀ ਗਿਣਤੀ ਨਿਰੰਤਰ ਵਧਦੀ ਹੀ ਜਾ ਰਹੀ ਹੈ।

ਸ਼ਾਇਦ ਹੀ ਵਿਸ਼ਵ ਦਾ ਕੋਈ ਅਜਿਹਾ ਦੇਸ਼ ਹੋਵੇਗਾ ਜਿਸ ਵਿੱਚ ਇਸ ਵਾਇਰਸ ਦਾ ਪਸਾਰ ਨਾ ਹੋਇਆ ਹੋਵੇ। ਦੁਨੀਆਂ ਦਾ ਹਰ ਇਨਸਾਨ ਇਸ ਵਾਇਰਸ ਤੋਂ ਬਚਣ ਦੇ ਲਈ ਸਿਹਤ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਨੂੰ ਪੂਰਨ ਤਰੀਕੇ ਨਾਲ ਅਪਨਾ ਰਿਹਾ ਹੈ। ਪੂਰੇ ਦੇਸ਼ ਦੇ ਨਾਲ ਪੰਜਾਬ ਸੂਬੇ ਦੇ ਵਿਚ ਵੀ ਮਰੀਜ਼ਾਂ ਦੀ ਗਿਣਤੀ ਵਿਚ ਨਿਰੰਤਰ ਵਾਧਾ ਜਾਰੀ ਹੈ। ਅੱਜ ਪੰਜਾਬ ਦੇ ਵਿਚ 627 ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ

ਜਦ ਕਿ 20 ਲੋਕਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ। ਪੰਜਾਬ ਦੇ ਵਿੱਚ ਕੋਰੋਨਾ ਵਾਇਰਸ ਨਾਲ ਸੰਕ੍ਰਮਿਤ ਹੋਏ ਹੋਏ ਮਰੀਜ਼ਾਂ ਦਾ ਅੰਕੜਾ ਤੇਜ਼ੀ ਨਾਲ ਵਾਧਾ ਹੋਇਆ 160,200 ਉਪਰ ਪਹੁੰਚ ਗਿਆ ਹੈ। ਜਦ ਕੇ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਵੀ ਤੇਜ਼ੀ ਦੇਖੀ ਗਈ ਹੈ। ਹੁਣ ਤੱਕ ਪੰਜਾਬ ਅੰਦਰ 148,047 ਮਰੀਜ਼ਾਂ ਨੇ ਇਸ ਬਿਮਾਰੀ ਉਪਰ ਫਤਿਹ ਪਾ ਲਈ ਹੈ।

ਪਰ ਅਜੇ ਵੀ ਸਹਿਮ ਵਾਲੀ ਗੱਲ ਹੈ ਕਿ ਸੂਬੇ ਅੰਦਰ ਇਸ ਬਿਮਾਰੀ ਨਾਲ ਸੰਕ੍ਰਮਿਤ 7,076 ਲੋਕ ਅਜੇ ਵੀ ਜੂਝ ਰਹੇ ਹਨ। ਜ਼ਿਕਰਯੋਗ ਹੈ ਕਿ ਇਸ ਸਮੇਂ ਪੰਜਾਬ ਦੇ ਵਿਚ ਰਾਤ ਦਾ ਕਰਫ਼ਿਊ 15 ਦਸੰਬਰ ਤੱਕ ਲਗਾਇਆ ਗਿਆ ਸੀ ਜਿਸ ਨੂੰ ਸੂਬਾ ਸਰਕਾਰ ਨੇ ਵਧਾ ਕੇ 1 ਜਨਵਰੀ 2021 ਤੱਕ ਕਰ ਦਿੱਤਾ ਹੈ। ਇਸ ਦੌਰਾਨ ਕੁਝ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਾਰੀਆਂ ਸੇਵਾਵਾਂ ਉੱਪਰ ਰਾਤ ਦੇ 10 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਪੂਰਨ ਤੌਰ ‘ਤੇ ਪਾਬੰਦੀ ਲਗਾਈ ਗਈ ਹੈ। ਲੋਕਾਂ ਨੂੰ ਸਰਕਾਰ ਵੱਲੋਂ ਹਦਾਇਤ ਕੀਤੀ ਗਈ ਹੈ ਕਿ ਉਹ ਇਸ ਸਮੇਂ ਦੌਰਾਨ ਆਪਣੇ ਘਰਾਂ ਦੇ ਅੰਦਰ ਹੀ ਰਹਿਣ।

error: Content is protected !!