Home / ਤਾਜਾ ਜਾਣਕਾਰੀ / ਅੱਜ ਪੰਜਾਬ ਚ ਆਏ ਏਨੇ ਕੋਰੋਨਾ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਅੱਜ ਪੰਜਾਬ ਚ ਆਏ ਏਨੇ ਕੋਰੋਨਾ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਆਈ ਤਾਜਾ ਵੱਡੀ ਖਬਰ

ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਨਹੀਂ ਇਸ ਵੇਲੇ ਪੂਰੇ ਸੰਸਾਰ ਨੂੰ ਆਪਣੀ ਚਪੇਟ ਵਿੱਚ ਲਿਆ ਹੋਇਆ ਹੈ। ਇਸ ਦੇ ਕਹਿਰ ਵਿਚ ਬਹੁਤ ਸਾਰੇ ਦੇਸ਼ ਆਪਣੇ ਦੇਸ਼ ਵਾਸੀਆਂ ਦੀਆਂ ਕੀਮਤੀ ਜਾਨਾਂ ਗੁਆ ਚੁੱਕੇ ਹਨ। ਇਸ ਦੇ ਇਲਾਜ ਲਈ ਅਜੇ ਤੱਕ ਕਿਸੇ ਵੀ ਵੈਕਸੀਨ ਦਾ ਨਿਰਮਾਣ ਨਹੀਂ ਕੀਤਾ ਗਿਆ ਜਿਸ ਕਾਰਨ ਇਸ ਲਾਗ ਦੀ ਬਿਮਾਰੀ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।

ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 49,220,577 ਹੋ ਗਈ ਹੈ ਜਿਸ ਵਿਚ ਅਮਰੀਕਾ 9,932,885 ਮਰੀਜ਼ਾਂ ਦੀ ਗਿਣਤੀ ਨਾਲ ਅਜੇ ਵੀ ਪਹਿਲੇ ਸਥਾਨ ‘ਤੇ ਹੈ। ਜੇਕਰ ਭਾਰਤ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਇਹ ਗਿਣਤੀ 8,419,530 ਹੈ। ਪਰ ਭਾਰਤ ਦੇ ਸੂਬੇ ਪੰਜਾਬ ਵਿੱਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਦਾ ਸਿਲਸਿਲਾ ਬਰਕਰਾਰ ਬਣਿਆ ਹੋਇਆ ਹੈ।

ਪੰਜਾਬ ਦੇ ਵਿੱਚ ਅੱਜ ਕੁੱਲ 647 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ ਦੇ ਪੰਜਾਬ ਦੇ ਹਲਾਤਾਂ ‘ਤੇ ਨਜ਼ਰ ਮਾਰੀਏ ਤਾਂ 136,481 ਲੋਕ ਪਾਜ਼ੀਟਿਵ ਪਾਏ ਗਏ ਹਨ। ਇਨ੍ਹਾਂ ਵਿਚੋਂ ਠੀਕ ਹੋਏ ਮਰੀਜ਼ਾਂ ਦੀ ਗਿਣਤੀ 127,304 ਹੈ ਅਤੇ 4,882 ਮਰੀਜ਼ ਅਜੇ ਵੀ ਕੋਰੋਨਾ ਨਾਲ ਗ੍ਰਸਤ ਹਨ। ਪੰਜਾਬ ਵਿੱਚ ਹੁਣ ਤੱਕ 4,295 ਮਰੀਜ਼ ਕੋਰੋਨਾ ਵਾਇਰਸ ਕਾਰਨ ਆਪਣਾ ਦਮ ਤੋੜ ਚੁੱਕੇ ਹਨ।

ਅੱਜ ਆਈਆਂ ਰਿਪੋਰਟਾਂ ਦੇ ਅਧਾਰ ‘ਤੇ ਸੂਬੇ ਵਿੱਚ 14 ਮਰੀਜ਼ ਆਪਣਾ ਦਮ ਤੋੜ ਗਏ। ਭਾਰਤ ਦੇ ਵਿੱਚ ਹੁਣ ਤੱਕ 8,419,530 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 7,772,617 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ ਪਰ 125,071 ਕੋਰੋਨਾ ਦੇ ਸ਼ਿਕਾਰ ਹੋਏ ਲੋਕਾਂ ਨੂੰ ਬਚਾਇਆ ਨਹੀਂ ਜਾ ਸਕਿਆ। ਉੱਥੇ ਹੀ ਦੁਨੀਆਂ ਭਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 49,220,577 ਤੱਕ ਪੁਹੰਚ ਗਈ ਹੈ ਜਿਸ ਵਿੱਚੋਂ 35,089,465 ਲੋਕ ਠੀਕ ਹੋ ਗਏ ਹਨ ਅਤੇ 1,242,444 ਲੋਕਾਂ ਦੀ ਮੌਤ ਹੋ ਗਈ। ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ 12,888,668 ਕੇਸ ਐਕਟਿਵ ਹਨ ਜਿਨ੍ਹਾਂ ਵਿਚੋਂ 90,197 ਮਰੀਜ਼ਾਂ ਦੀ ਹਾਲਤ ਜ਼ਿਆਦਾ ਗੰਭੀਰ ਹੈ।

error: Content is protected !!