Home / ਤਾਜਾ ਜਾਣਕਾਰੀ / ਐਵੇਂ ਨਹੀਂ ਦੁਨੀਆਂ ਤੇ ਟਰੂਡੋ ਟਰੂਡੋ ਹੁੰਦੀ – ਕਰਤਾ ਫਿਰ ਇਹ ਨਵਾਂ ਵੱਡਾ ਐਲਾਨ

ਐਵੇਂ ਨਹੀਂ ਦੁਨੀਆਂ ਤੇ ਟਰੂਡੋ ਟਰੂਡੋ ਹੁੰਦੀ – ਕਰਤਾ ਫਿਰ ਇਹ ਨਵਾਂ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ

ਓਟਾਵਾ- ਕੈਨੇਡਾ ਸਰਕਾਰ ਜਲਦ ਹੀ ਦੇਸ਼ ਦੀ ਅਰਥ-ਵਿਵਸਥਾ ਨੂੰ ਲੀਹ ‘ਤੇ ਲਿਆਉਣ ਲਈ ਆਰਥਿਕ ਮਦਦ ਦਾ ਐਲਾਨ ਕਰਨ ਜਾ ਰਹੀ ਹੈ। ਸੰਸਦ ਹਿੱਲ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਟਰੂਡੋ ਨੇ ਕਿਹਾ ਕਿ ਅਗਲੇ 6 ਤੋਂ 8 ਮਹੀਨਿਆਂ ਦੇ ਵਿਚ-ਵਿਚ ਅਰਥ ਵਿਵਸਥਾ ਨੂੰ ਮਜ਼ਬੂਤੀ ਦੇਣ ਦੀ ਕੋਸ਼ਿਸ਼ ਰਹੇਗੀ। ਇਸ ਤੋਂ ਪਹਿਲਾਂ ਟਰੂਡੋ ਨੇ ਕਿਹਾ ਸੀ ਕਿ ਇਸ ਲਈ 14 ਬਿਲੀਅਨ ਕੈਨੇਡੀਅਨ ਡਾਲਰ ਸੂਬਿਆਂ ਤੇ ਟੈਰੇਟਰੀਜ਼ ਨੂੰ ਵੰਡੇ ਜਾਣਗੇ ਪਰ ਮੁੱਖ ਮੰਤਰੀਆਂ ਨੇ ਕਿਹਾ ਕਿ ਇਹ ਘੱਟ ਰਾਸ਼ੀ ਹੈ। ਇਸ ਲਈ ਕਿਹਾ ਜਾ ਰਿਹਾ ਹੈ ਕਿ ਹੁਣ ਸਰਕਾਰ 19 ਬਿਲੀਅਨ ਕੈਨੇਡੀਅਨ ਡਾਲਰ (13 ਬਿਲੀਅਨ ਅਮਰੀਕੀ ਡਾਲਰ) ਦੇਣ ਜਾ ਰਹੀ ਹੈ।

ਕੋਰੋਨਾ ਟੈਸਟ ਲਈ 4.2 ਬਿਲੀਅਨ, ਪੀ. ਪੀ. ਈ. ਖਰੀਦਣ ਲਈ 4.5 ਬਿਲੀਅਨ ਡਾਲਰ, ਚਾਈਲਡ ਕੇਅਰ ਸਪੇਸ ਲਈ 625 ਮਿਲੀਅਨ ਡਾਲਰ ਖਰਚੇ ਜਾਣਗੇ। ਇਸ ਤੋਂ ਇਲਾਵਾ ਸੂਬਿਆਂ ਤੇ ਟੈਰੇਟਰੀਜ਼ ਵਿਚ ਰੋਜ਼ਗਾਰ ਤੇ ਵਿਕਾਸ ਦੇ ਮੌਕੇ ਪੈਦਾ ਕਰਨ ਲਈ ਵੀ ਫੰਡ ਰੱਖਿਆ ਜਾਵੇਗਾ।

ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕੈਨੇਡਾ ਨੇ ਵੀ ਤਾਲਾਬੰਦੀ ਕਰ ਦਿੱਤੀ ਸੀ, ਜਿਸ ਵਿਚ ਹੁਣ ਹੌਲੀ-ਹੌਲੀ ਛੋਟ ਮਿਲ ਰਹੀ ਹੈ। ਇਸ ਦੌਰਾਨ ਹੋਏ ਨੁਕਸਾਨ ਦੀ ਭਰਪਾਈ ਲਈ ਸੂਬਾ ਸਰਕਾਰਾਂ ਤੇ ਟੈਰੇਟਰੀਜ਼ ਨੂੰ ਸੰਘੀ ਸਰਕਾਰ ਨਾਲ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ ਗਈ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!