Home / ਤਾਜਾ ਜਾਣਕਾਰੀ / ਕਿਸਾਨਾਂ ਨੇ ਅਚਾਨਕ ਫੇਸਬੁੱਕ ’ਤੇ ਲਾਈਵ ਹੋ ਕੇ ਕਰਤਾ ਇਹ ਕੰਮ – ਸਾਰੇ ਪਾਸੇ ਹੋ ਗਈ ਚਰਚਾ

ਕਿਸਾਨਾਂ ਨੇ ਅਚਾਨਕ ਫੇਸਬੁੱਕ ’ਤੇ ਲਾਈਵ ਹੋ ਕੇ ਕਰਤਾ ਇਹ ਕੰਮ – ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਜਥੇ ਬੰਦੀਆਂ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਬੈਠੀਆਂ ਸੰਘਰਸ਼ ਕਰ ਰਹੀਆਂ ਹਨ। ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਹੋਈਆਂ ਸਾਰੀਆਂ ਮੀਟਿੰਗਾਂ ਹੋਣ ਤੱਕ ਬੇਸਿੱਟਾ ਰਹੀਆਂ ਹਨ। ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਵਿੱਚ ਸੋਧ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਸੀ। ਜਿਸ ਨੂੰ ਕਿਸਾਨ ਆਗੂਆਂ ਵੱਲੋਂ ਆਪਸੀ ਮੀਟਿੰਗ ਕਰਕੇ ਠੁਕਰਾ ਦਿੱਤਾ ਗਿਆ ਸੀ। ਕਿਸਾਨ ਆਗੂਆਂ ਵੱਲੋਂ ਇਨ੍ਹਾਂ ਖੇਤੀ ਕਨੂੰਨਾਂ ਨੂੰ ਸਿਰੇ ਤੋਂ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਸਰਕਾਰ ਦੇ ਅ-ੜੀ-ਅ-ਲ ਰਵਈਏ ਨੂੰ ਦੇਖਦੇ ਹੋਏ ਕਿਸਾਨ ਜਥੇ ਬੰਦੀਆਂ ਵੱਲੋਂ ਇਹ ਸੰਘਰਸ਼ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਦੇਸ਼ ਦੇ ਹਰ ਵਰਗ ਵੱਲੋਂ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਹਮਾਇਤ ਕੀਤੀ ਜਾ ਰਹੀ ਹੈ। ਦੇਸ਼ ਦੇ ਕਲਾਕਾਰ ਅਤੇ ਗਾਇਕ ਕਿਸਾਨਾਂ ਦੇ ਨਾਲ ਇਸ ਸੰਘਰਸ਼ ਵਿੱਚ ਮੋਢੇ ਨਾਲ ਮੋਢਾ ਲਾ ਕੇ ਖੜੇ ਹੋਏ ਹਨ। ਇਸ ਕਿਸਾਨੀ ਸੰਘਰਸ਼ ਦੇ ਚਲਦੇ ਹੋਏ ਕਿਸਾਨਾਂ ਨੇ ਫੇਸਬੁੱਕ ਤੇ ਲਾਈਵ ਹੋ ਕੇ ਇਕ ਕੰਮ ਕਰਤਾ ਹੈ। ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ।

ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿੱਥੇ ਪਹਿਲਾਂ ਰਿਲਾਇੰਸ ਦੇ ਪੈਟ੍ਰੋਲ ਪੰਪ , ਮਾਲਜ਼ ਅਤੇ ਟੋਲ ਪਲਾਜ਼ਾ ਨੂੰ ਘੇਰ ਕੇ ਧਰਨੇ ਦਿੱਤੇ ਜਾ ਰਹੇ ਹਨ। ਉਥੇ ਹੀ ਹੁਣ ਜ਼ਿਲ੍ਹਾ ਫਿਰੋਜ਼ਪੁਰ ਵਿਚ ਕਿਸਾਨਾਂ ਮਜ਼ਦੂਰਾਂ ਵੱਲੋਂ ਜੀਓ ਟਾਵਰ ਦੇ ਕੁਨੈਕਸ਼ਨ ਕੱ- ਟੇ ਜਾਣ ਦੀ ਘੋਸ਼ਣਾ ਫੇਸਬੁੱਕ ਤੇ ਲਾਈਵ ਹੋ ਕੇ ਕਰ ਦਿੱਤੀ ਹੈ। ਕਿਸਾਨਾਂ ਨੇ ਮੰਗ ਕੀਤੀ ਹੈ ਕਿ ਜਦੋਂ ਤਕ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ,

ਉਸ ਸਮੇਂ ਤੱਕ ਜੀਓ ਦੇ ਟਾਵਰਾਂ ਤੋਂ ਕੰਮ ਨਹੀਂ ਹੋਣ ਦਿੱਤਾ ਜਾਵੇਗਾ। ਇਹ ਘਟਨਾ ਅੱਜ ਕਸਬਾ ਮਮਦੋਟ ਅਤੇ ਸੀਮਾ ਵਰਤੀ ਪਿੰਡ ਹਜਾਰਾ ਸਿੰਘ ਵਾਲਾ ਦੀ ਹੈ। ਜਿੱਥੇ ਕਿਸਾਨ ਨੇਤਾਵਾਂ ਨੇ ਪੂੰਜੀ ਪਤੀਆਂ ਨੂੰ ਮੂੰਹ ਤੋ- ੜ ਜਵਾਬ ਦੇਣ ਲਈ ਫੇਸਬੁੱਕ ਤੇ ਲਾਈਵ ਹੋ ਕੇ ਆਪਣਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਜਿੱਥੇ ਵੀ ਜੀਓ ਦੇ ਟਾਵਰ ਲੱਗੇ ਹੋਏ ਹਨ ਉਨ੍ਹਾਂ ਸਾਰੇ ਟਾਵਰਾਂ ਦੇ ਕੁਨੈਕਸ਼ਨ ਕੱ- ਟ ਦਿੱਤੇ ਜਾਣਗੇ। 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਕਿਸਾਨ ਜਥੇ ਬੰਦੀਆਂ ਕੜਾਕੇ ਦੀ ਠੰਡ ਵਿੱਚ ਸੰਘਰਸ਼ ਕਰ ਰਹੀਆਂ ਹਨ। ਦੇਸ਼ ਦੇ ਹਰ ਵਰਗ ਵੱਲੋਂ ਕਿਸਾਨਾਂ ਦਾ ਸਾਥ ਦੇਣ ਲਈ ਇਸ ਸੰਘਰਸ਼ ਵਿੱਚ ਸ਼-ਮੂ-ਲੀ-ਅ-ਤ ਕੀਤੀ ਜਾ ਰਹੀ ਹੈ।

error: Content is protected !!