Home / ਤਾਜਾ ਜਾਣਕਾਰੀ / ਕੇਂਦਰ ਸਰਕਾਰ 15 ਮਾਰਚ ਨੂੰ ਕਰ ਸਕਦੀ ਇਹ ਵੱਡਾ ਐਲਾਨ – ਆਈ ਤਾਜਾ ਵੱਡੀ ਖਬਰ

ਕੇਂਦਰ ਸਰਕਾਰ 15 ਮਾਰਚ ਨੂੰ ਕਰ ਸਕਦੀ ਇਹ ਵੱਡਾ ਐਲਾਨ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਆਏ ਦਿਨ ਹੀ ਸਰਕਾਰ ਵੱਲੋਂ ਬਹੁਤ ਸਾਰੇ ਐਲਾਨ ਕੀਤੇ ਜਾਂਦੇ ਹਨ। ਜਿਸ ਨਾਲ ਦੇਸ਼ ਅੰਦਰ ਸੁਧਾਰ ਹੋ ਸਕੇ ਤੇ ਬਹੁਤ ਸਾਰੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕੀਤਾ ਜਾ ਸਕੇ। ਪਿਛਲੇ ਕੁਝ ਦਿਨਾਂ ਤੋਂ ਦੇਸ਼ ਅੰਦਰ ਡੀਜ਼ਲ ਅਤੇ ਪੈਟਰੋਲ ਦੀਆਂ ਵਧੀਆਂ ਕੀਮਤਾਂ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ। ਆਏ ਦਿਨ ਹੀ ਸਿਲੰਡਰ ਅਤੇ ਡੀਜ਼ਲ, ਪੈਟਰੋਲ ਵਿੱਚ ਕੀਤੀਆਂ ਜਾ ਰਹੀਆਂ ਕੀਮਤਾਂ ਦੇ ਵਾਧੇ ਨੂੰ ਲੈ ਕੇ ਗਰੀਬ ਵਰਗ ਉਪਰ ਬਹੁਤ ਜ਼ਿਆਦਾ ਬੋਝ ਪੈ ਰਿਹਾ ਹੈ।

ਇਨ੍ਹਾਂ ਕੀਮਤਾਂ ਵਿਚ ਕੀਤੇ ਗਏ ਵਾਧੇ ਨਾਲ ਇਹ ਚੀਜ਼ਾਂ ਗਰੀਬ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਰਹੀਆਂ ਹਨ। ਪਰ ਉਨ੍ਹਾਂ ਦੇ ਚਲਦੇ ਹੋਏ ਪਹਿਲਾਂ ਹੀ ਲੋਕ ਆਰਥਿਕ ਮੰਦੀ ਨਾਲ ਜੂਝ ਰਹੇ ਹਨ। ਕੇਂਦਰ ਸਰਕਾਰ ਵੱਲੋਂ 15 ਮਾਰਚ ਨੂੰ ਇੱਕ ਵੱਡਾ ਐਲਾਨ ਕੀਤਾ ਜਾ ਸਕਦਾ ਹੈ, ਜਿਸ ਨੂੰ ਲੈ ਕੇ ਲੋਕਾਂ ਵਿਚ ਆਸ ਦੀ ਕਿਰਨ ਦਿੱਸ ਰਹੀ ਹੈ। ਕੇਂਦਰ ਸਰਕਾਰ ਵੱਲੋਂ ਮੰਗਲ ਵਾਰ ਨੂੰ ਤੀਜੇ ਦਿਨ ਕੀਮਤਾਂ ਵਿਚ ਤਬਦੀਲੀ ਨਹੀਂ ਹੋਈ। ਹੁਣ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਲੋਕਾਂ ਨੂੰ ਜਲਦ ਹੀ ਰਾਹਤ ਦੀ ਖ਼ਬਰ ਮਿਲਣ ਜਾ ਰਹੀ ਹੈ।

ਕਰੋਨਾ ਮਹਾਮਾਰੀ ਦੇ ਚਲਦੇ ਆਰਥਿਕ ਮੰਦੀ ਨਾਲ ਜੂਝ ਰਹੀ ਸਰਕਾਰ ਵੱਲੋਂ ਪਿਛਲੇ 12 ਮਹੀਨਿਆਂ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਹੁਣ ਉਮੀਦ ਕੀਤੀ ਜਾ ਰਹੀ ਹੈ ਕਿ ਓਪੇਕ ਪਲੱਸ ਤੇਲ ਉਤਪਾਦਨ ਵਧਾਉਣ ਤੇ ਸਹਿਮਤ ਹੋ ਸਕਦਾ ਹੈ। ਭਾਰਤ ਨੇ ਉਤਪਾਦਨ ਵਿਚ ਕਟੌਤੀ ਨੂੰ ਘੱਟ ਕਰਨ ਦੀ ਮੰਗ ਕੀਤੀ ਹੈ। ਪਿਛਲੇ 10 ਮਹੀਨਿਆਂ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਦੁੱਗਣਾ ਵਾਧਾ ਹੋਣ ਨਾਲ ਹੀ ਭਾਰਤ ਵਿੱਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਬਹੁਤ ਜ਼ਿਆਦਾ ਵਧ ਗਈਆਂ ਹਨ।

ਭਾਰਤ ਦੇ ਕੁਝ ਸ਼ਹਿਰਾਂ ਵਿਚ ਪੈਟਰੌਲ ਸੌ ਰੁਪਏ ਤੋਂ ਵੀ ਪਾਰ ਹੋ ਚੁੱਕਾ ਹੈ। ਕੀਮਤਾਂ ਨੂੰ ਘਟਾਉਣ ਸਬੰਧੀ ਫ਼ੈਸਲਾ ਤੇਲ ਉਤਪਾਦਕਾਂ ਨਾਲ ਇਕ ਮੀਟਿੰਗ ਤੋਂ ਬਾਅਦ ਹੀ ਕੀਤਾ ਜਾ ਸਕਦਾ ਹੈ। ਇਹ ਮੀਟਿੰਗ ਹਫ਼ਤੇ ਦੇ ਅੰਤ ਵਿੱਚ ਹੋ ਸਕਦੀ ਹੈ। ਵਿੱਤ ਮੰਤਰਾਲੇ ਵੱਲੋਂ ਖਪਤਕਾਰਾਂ ਤੇ ਟੈਕਸ ਦਾ ਭਾਰ ਘਟਾਉਣ ਲਈ ਸੂਬਿਆਂ, ਤੇਲ ਕੰਪਨੀਆਂ, ਤੇਲ ਮੰਤਰਾਲੇ ਨਾਲ ਸਲਾਹ-ਮਸ਼ਵਰਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਬਾਰੇ ਫੈਸਲਾ ਹੁਣ 15 ਮਾਰਚ ਨੂੰ ਹੋ ਸਕਦਾ ਹੈ।

error: Content is protected !!