Home / ਤਾਜਾ ਜਾਣਕਾਰੀ / ਕੋਰੋਨਾ ਸੰਕਟ : 1 ਅਪ੍ਰੈਲ ਤੋਂ ਪੰਜਾਬ ਚ ਇਥੇ ਲਈ ਲਿਆ ਗਿਆ ਇਹ ਵੱਡਾ ਫੈਸਲਾ

ਕੋਰੋਨਾ ਸੰਕਟ : 1 ਅਪ੍ਰੈਲ ਤੋਂ ਪੰਜਾਬ ਚ ਇਥੇ ਲਈ ਲਿਆ ਗਿਆ ਇਹ ਵੱਡਾ ਫੈਸਲਾ

ਆਈ ਤਾਜਾ ਵੱਡੀ ਖਬਰ 

ਪੰਜਾਬ ਸੂਬੇ ਦੇ ਅੰਦਰ ਹਾਲਾਤ ਇਸ ਸਮੇਂ ਤਨਾਅਪੂਰਨ ਬਣੇ ਹੋਏ ਹਨ ਕਿਉਂਕਿ ਇੱਕ ਪਾਸੇ ਖੇਤੀ ਕਾਨੂੰਨਾਂ ਦਾ ਮੁੱਦਾ ਬਹੁਤ ਹੀ ਵਿਸ਼ਾਲ ਬਣ ਚੁੱਕਾ ਹੈ ਜਿਸ ਕਾਰਨ ਆਏ ਦਿਨ ਕੋਈ ਨਾ ਕੋਈ ਖਬਰ ਸੁਨਣ ਨੂੰ ਮਿਲਦੀ ਰਹਿੰਦੀ ਹੈ। ਇਸਦੇ ਨਾਲ ਹੀ ਪੂਰੇ ਵਿਸ਼ਵ ਭਰ ਦੇ ਵਿੱਚ ਆਪਣੇ ਪੈਰ ਪਸਾਰ ਚੁੱਕੀ ਕੋਰੋਨਾ ਵਾਇਰਸ ਲਾਗ ਦੀ ਬਿਮਾਰੀ ਦੇ ਕਾਰਨ ਨਵੇਂ ਵੱਡੀ ਗਿਣਤੀ ਦੇ ਵਿਚ ਸਾਹਮਣੇ ਆ ਰਹੇ ਮਾਮਲਿਆਂ ਕਰਕੇ ਹਾਲਾਤ ਬੇਹੱਦ ਗੰਭੀਰ ਬਣ ਗਏ ਹਨ। ਇਨ੍ਹਾਂ ਹਾਲਾਤਾਂ ਉਪਰ ਕਾਬੂ ਪਾਉਣ ਦੇ ਲਈ ਹੀ ਸਰਕਾਰ ਅਤੇ ਪ੍ਰਸ਼ਾਸਨ ਆਪਣੀ ਅਹਿਮ ਜ਼ਿੰਮੇਵਾਰੀ ਨਿਭਾਅ ਰਹੇ ਹਨ।

ਕਿਉਂਕਿ ਇਹ ਮਾਮਲੇ ਪਿਛਲੀ ਵਾਰ ਨਾਲੋਂ ਵੱਡੀ ਗਿਣਤੀ ਵਿਚ ਸਾਹਮਣੇ ਆ ਰਹੇ ਹਨ ਜਿਸ ਕਾਰਨ ਸੂਬਾ ਵਾਸੀਆਂ ਦੇ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਮਾਹੌਲ ਤੋਂ ਸੂਬਾ ਵਾਸੀਆਂ ਨੂੰ ਨਿਜਾਤ ਦਿਵਾਉਣ ਲਈ ਸੂਬੇ ਦੇ ਵੱਖ-ਵੱਖ ਜ਼ਿਲਿਆਂ ਦੇ ਕਾਰਜਕਾਰੀ ਅਧਿਕਾਰੀ ਲੋਕਾਂ ਨੂੰ ਸੰਬੋਧਨ ਹੁੰਦੇ ਹੋਏ ਇਸ ਮੁੱਦੇ ਨਾਲ ਜੁੜੀ ਹੋਈ ਗੱਲ-ਬਾਤ ਸਾਂਝੀ ਕਰਦੇ ਹਨ। ਹੁਣ ਇੱਕ ਅਜਿਹੀ ਹੀ ਅਪੀਲ ਮੋਗਾ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਵੱਲੋਂ ਕੀਤੀ ਗਈ ਹੈ

ਜਿਸ ਵਿੱਚ ਉਨ੍ਹਾਂ ਆਖਿਆ ਹੈ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਦੇ ਤਹਿਤ ਸੂਬੇ ਦੇ ਵੱਖ-ਵੱਖ ਹਸਪਤਾਲਾਂ ਤੋਂ ਇਲਾਵਾ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿੱਚ ਵੀ ਕੋਰੋਨਾ ਵਾਇਰਸ ਤੋਂ ਬਚਾਅ ਲਈ ਟੀਕਾ ਲਗਾਇਆ ਜਾਵੇਗਾ। ਉਨ੍ਹਾਂ ਨੇ ਅੱਜ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਵਿਚ ਜ਼ਿਲ੍ਹਾ ਟਾਸਕ ਫੋਰਸ ਕਮੇਟੀ ਦੀ ਬਤੌਰ ਪ੍ਰਧਾਨ ਕੀਤੀ ਗਈ ਮੀਟਿੰਗ ਦੌਰਾਨ ਸਿਹਤ ਵਿਭਾਗ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸੂਬੇ ਅੰਦਰ ਕੋਰੋਨਾ ਦੇ ਵੱਧ ਰਹੇ ਖਤਰੇ ਨੂੰ ਦੇਖਦੇ ਹੋਏ ਟੀਕਾਕਰਨ ਅਤੇ ਸੈਂਪਲ ਲੈਣ ਦੇ ਵਿੱਚ ਤੇਜ਼ੀ ਕੀਤੀ ਜਾਣੀ ਚਾਹੀਦੀ ਹੈ।

ਇਸ ਦੇ ਨਾਲ ਹੀ ਉਨਾਂ ਜ਼ਿਲੇ ਵਿਚ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਬਿਨਾਂ ਕਿਸੇ ਝਿਜਕ ਦੇ ਆਪਣਾ ਅਤੇ ਆਪਣੇ ਸਟਾਫ਼ ਮੈਂਬਰਾਂ ਦਾ ਕੋਰੋਨਾ ਟੈਸਟ ਅਤੇ ਟੀਕਾਕਰਨ ਯਕੀਨੀ ਬਣਾਉਣ। ਇਸ ਦੇ ਨਾਲ ਹੀ ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ 1 ਅਪ੍ਰੈਲ ਤੋਂ 45 ਸਾਲ ਦੇ ਵੱਧ ਉਮਰ ਦੇ ਸਾਰੇ ਲੋਕ ਆਪਣਾ ਟੀਕਾਕਰਨ ਕਰਵਾ ਸਕਦੇ ਹਨ।

error: Content is protected !!