Home / ਤਾਜਾ ਜਾਣਕਾਰੀ / ਚਲ ਰਹੇ ਕਿਸਾਨ ਅੰਦੋਲਨ ਵਿਚਾਲੇ ਹੁਣ ਖੇਤੀਬਾੜੀ ਮੰਤਰੀ ਨੇ ਦਸੀ ਇਹ ਖਬਰ, ਕਿਹਾ ਕਿਸਾਨਾਂ ਨੂੰ ਹੋਵੇਗਾ ਫਾਇਦਾ

ਚਲ ਰਹੇ ਕਿਸਾਨ ਅੰਦੋਲਨ ਵਿਚਾਲੇ ਹੁਣ ਖੇਤੀਬਾੜੀ ਮੰਤਰੀ ਨੇ ਦਸੀ ਇਹ ਖਬਰ, ਕਿਹਾ ਕਿਸਾਨਾਂ ਨੂੰ ਹੋਵੇਗਾ ਫਾਇਦਾ

ਆਈ ਤਾਜਾ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਦੇਸ਼ ਵਿਆਪੀ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਪੰਜਾਬ ਦੇ ਗਾਇਕਾਂ ਅਤੇ ਕਲਾਕਾਰਾਂ ਵੱਲੋਂ ਇਸ ਕਿਸਾਨੀ ਸੰਘਰਸ਼ ਵਿਚ ਵੱਧ-ਚੜ੍ਹ ਕੇ ਸਹਿਯੋਗ ਦਿੱਤਾ ਜਾ ਰਿਹਾ ਹੈ। ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਅਤੇ ਪੰਜਾਬੀਆਂ ਵੱਲੋਂ ਵੀ ਇਸ ਸ਼ੰਘਰਸ਼ ਨੂੰ ਨੇਪਰੇ ਚਾੜਨ ਲਈ ਹਰੇਕ ਤਰ੍ਹਾਂ ਦੇ ਕਿਸਾਨਾਂ ਨੂੰ ਸਹੂਲਤ ਮੁਹਈਆ ਕਰਵਾਈ ਜਾ ਰਹੀ ਹੈ। ਭਾਰਤ ਦੇ ਹਰ ਵਰਗ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਰਹੱਦਾਂ ਤੇ ਕਿਸਾਨੀ ਅੰਦੋਲਨ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ।

30 ਦਸੰਬਰ ਨੂੰ ਕਿਸਾਨ ਜਥੇ ਬੰਦੀਆਂ ਦੀ ਕੇਂਦਰ ਸਰਕਾਰ ਨਾਲ ਕੀਤੀ ਗਈ ਮੀਟਿੰਗ ਕਿਸੇ ਤਣ ਪੱਤਣ ਨਹੀਂ ਲੱਗ ਸਕੀ। ਕੇਂਦਰ ਸਰਕਾਰ ਅਤੇ ਕਿਸਾਨ ਜਥੇ ਬੰਦੀਆਂ ਦੇ ਵਿਚਕਾਰ ਹੋਈ ਮੀਟਿੰਗ ਵਿਚ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਮਨ੍ਹਾ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਹੁਣ 4 ਜਨਵਰੀ ਨੂੰ ਦੁਬਾਰਾ ਕਿਸਾਨ ਜਥੇ ਬੰਦੀਆਂ ਅਤੇ ਕੇਂਦਰ ਸਰਕਾਰ ਵਿਚਕਾਰ ਮੀਟਿੰਗ ਕੀਤੀ ਜਾਵੇਗੀ। ਇਸ ਅੰਦੋਲਨ ਦੌਰਾਨ ਖੇਤੀਬਾੜੀ ਮੰਤਰੀ ਵੱਲੋਂ ਇੱਕ ਖੁਸ਼ੀ ਦੀ ਖਬਰ ਦੱਸੀ ਗਈ ਹੈ,

ਕਿ ਇਸ ਦਾ ਕਿਸਾਨਾਂ ਨੂੰ ਫਾਇਦਾ ਹੋਵੇਗਾ। ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਕਿਸਾਨਾਂ ਨੂੰ ਖੁਸ਼ ਕਰਨ ਲਈ ਕੋਈ ਨਾ ਕੋਈ ਐਲਾਨ ਕੀਤਾ ਜਾ ਰਿਹਾ ਹੈ। ਹੁਣ ਉਨ੍ਹਾਂ ਨੇ ਉਮੀਦ ਜਾਹਿਰ ਕੀਤੀ ਹੈ ਕੇ ਇਸ ਸੀਜ਼ਨ ਦੀ ਫਸਲ ਕਣਕ ਰਿਕਾਰਡ ਤੋ- ੜ ਪੈਦਾਵਾਰ ਕਰੇਗੀ। ਪਿਛਲੇ ਸਾਲ ਸੀਜ਼ਨ ਦਾ ਰਿਕਾਰਡ 15.32 ਕਰੋੜ ਟਨ ਪੈਦਾਵਾਰ ਸੀ। ਉਨ੍ਹਾਂ ਦੱਸਿਆ ਕਿ ਮੋਦੀ ਸਰਕਾਰ ਵੱਲੋਂ ਕਿਸਾਨਾਂ ਲਈ ਮੁਹਾਈਆ ਕਰਵਾਈਆ ਜਾ ਰਹੀਆਂ ਸਹੂਲਤਾਂ ਕਾਰਨ ਪੈਦਾਵਾਰ ਵਿੱਚ ਵਾਧਾ ਦਰਜ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਸਾਲ ਹਾੜ੍ਹੀ ਦੇ ਸੀਜ਼ਨ ਨਾਲੋਂ ਵਧੀਆ ਅਨਾਜ ਪੈਦਾ ਕਰਨ ਦੀ ਉਮੀਦ ਹੈ। ਕਣਕ ਅਤੇ ਸਰੋਂ ਹਾੜੀ ਦੀਆਂ ਪ੍ਰਮੁੱਖ ਫ਼ਸਲਾਂ ਹਨ ਅਤੇ ਹਾੜੀ ਦੇ ਸੀਜਨ ਦੌਰਾਨ ਮੌਸਮ ਨੂੰ ਦੇਖਦੇ ਹੋਏ ਇਸ ਸਾਲ ਬਿਹਤਰ ਪੈਦਾਵਾਰ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਫਸਲਾਂ ਦੀ ਮਾਰਕੀਟਿੰਗ ਬਾਰੇ ਦੋ ਨਵੇਂ ਖੇਤੀਬਾੜੀ ਕਾਨੂੰਨਾ ,10,000 ਕਿਸਾਨ ਉਤਪਾਦਕ ਸੰਗਠਨ ਦੇ ਗਠਨ, 1 ਲੱਖ ਕਰੋੜ ਰੁਪਏ ਖੇਤੀਬਾੜੀ ਇੰਨਫਰਾ ਫੰਡ ਸਣੇ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਵੀ ਕਿਸਾਨਾਂ ਨੂੰ ਫਾਇਦਾ ਹੋਵੇਗਾ। ਸਾਲ 2020-21 ਦੌਰਾਨ ਸਰਕਾਰ ਨੇ 30.1 ਕਰੋੜ ਟਨ ਅਨਾਜ ਪੈਦਾ ਕਰਨ ਦਾ ਟੀਚਾ ਮਿੱਥਿਆ ਸੀ ਜਿਸ ਵਿੱਚੋਂ ਹਾੜੀ ਦੀਆਂ ਫਸਲਾਂ ਦਾ ਨਤੀਜਾ 15.16 ਕਰੋੜ ਟਨ ਹੈ।

error: Content is protected !!