Home / ਤਾਜਾ ਜਾਣਕਾਰੀ / ਡਾਲਰਾਂ ਤੋਂ ਬਾਅਦ ਹੁਣ ਟਰੰਪ ਨੇ ਇੰਡੀਆ ਲਈ ਕਰਤਾ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ

ਡਾਲਰਾਂ ਤੋਂ ਬਾਅਦ ਹੁਣ ਟਰੰਪ ਨੇ ਇੰਡੀਆ ਲਈ ਕਰਤਾ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ

ਹੁਣ ਟਰੰਪ ਨੇ ਇੰਡੀਆ ਲਈ ਕਰਤਾ ਇਹ ਵੱਡਾ ਐਲਾਨ

ਭਾਰਤੀ-ਅਮਰੀਕੀਆਂ ਨੂੰ ਮਹਾਨ ਸਾਇੰਸਦਾਨ ਅਤੇ ਖੋਜਕਾਰ ਦੱਸਦੇ ਹੋਏ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਅਤੇ ਅਮਰੀਕਾ ਮਿਲ ਕੇ ਕੋਵਿਡ-19 ਦਾ ਟੀਕਾ ਵਿਕਸਤ ਕਰਨ ਵਿਚ ਲੱਗੇ ਹੋਏ ਹਨ। ਟਰੰਪ ਨੇ ਪੱਤਰਕਾਰਾਂ ਨੂੰ ਕਿਹਾ ਕਿ ਇਸ ਸਾਲ ਦੇ ਆਖਿਰ ਤੱਕ ਕੋਵਿਡ-19 ਦਾ ਟੀਕਾ ਵਿਕਸਤ ਹੋਣ ਦੀ ਸੰਭਾਵਨਾ ਹੈ।

ਉਨ੍ਹਾਂ ਕਿਹਾ ਕਿ ਮੈਂ ਕੁਝ ਹੀ ਸਮੇਂ ਪਹਿਲਾਂ ਭਾਰਤ ਤੋਂ ਪਰਤਿਆ ਹਾਂ ਅਤੇ ਅਸੀਂ ਭਾਰਤ ਦੇ ਨਾਲ ਮਿਲ ਕੇ ਕੰਮ ਕਰ ਰਹੇ ਹਾਂ। ਅਮਰੀਕਾ ਵਿਚ ਭਾਰਤੀ ਬਹੁਤ ਵੱਡੀ ਗਿਣਤੀ ਵਿਚ ਹਨ ਅਤੇ ਤੁਸੀਂ ਜਿਨਾਂ ਲੋਕਾਂ ਬਾਰੇ ਗੱਲ ਕਰ ਰਹੇ ਹੋ, ਉਨਾਂ ਵਿਚੋਂ ਕਈ ਲੋਕ ਟੀਕਾ ਵਿਕਸਤ ਕਰਨ ਵਿਚ ਲੱਗੇ ਹੋਏ ਹਨ। ਬਿਹਤਰੀਨ ਸਾਇੰਸਦਾਨ ਅਤੇ ਖੋਜਕਾਰ।

ਪੱਤਰਕਾਰਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਟਰੰਪ ਨੇ ਇਕ ਟਵੀਟ ਕਰਕੇ ਆਖਿਆ ਕਿ ਉਨ੍ਹਾਂ ਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਉਹ ਭਾਰਤ ਨੂੰ ਵੈਂਟੀਲੇਟਰ ਦਾਨ ਕਰਨ ਵਾਲੇ ਹਨ। ਅਸੀਂ ਇਸ ਮਹਾਮਾਰੀ ਦੇ ਦੌਰ ਵਿਚ ਭਾਰਤ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਖੜ੍ਹੇ ਹਾਂ। ਅਸੀਂ ਕੋਰੋਨਾ ਦੀ ਵੈਕਸੀਨ ਬਣਾਉਣ ਵਿਚ ਇਕੱਠੇ ਕੰਮ ਕਰ ਰਹੇ ਹਾਂ। ਅਸੀਂ ਮਿਲ ਕੇ ਆਪਣੇ ਦੁਸ਼ਮਣ ਨੂੰ ਹਰਾਵਾਂਗੇ। ਉਥੇ ਹੀ ਸ਼ੁੱਕਰਵਾਰ ਨੂੰ ਟਰੰਪ ਨੇ ਉਮੀਦ ਜਤਾਈ ਕਿ ਇਸ ਸਾਲ ਦੇ ਆਖਿਰ ਵਿਚ ਜਾਂ ਉਸ ਤੋਂ ਕੁਝ ਸਮੇਂ ਬਾਅਦ ਕੋਰੋਨਾਵਾਇਰਸ ਦਾ ਟੀਕਾ ਬਜ਼ਾਰ ਵਿਚ ਉਪਲੱਬਧ ਹੋ ਸਕਦਾ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!