Home / ਤਾਜਾ ਜਾਣਕਾਰੀ / ਪੰਜਾਬ ਚ ਅੱਜ ਮਿਲੇ 1964 ਕੋਰੋਨਾ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਪੰਜਾਬ ਚ ਅੱਜ ਮਿਲੇ 1964 ਕੋਰੋਨਾ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਆਈ ਤਾਜਾ ਵੱਡੀ ਖਬਰ

ਪੰਜਾਬ ਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਰੋਜਾਨਾ ਹੀ ਵੱਡੀ ਗਿਣਤੀ ਦੇ ਵਿਚ ਕੋਰੋਨਾ ਦੇ ਪੌਜੇਟਿਵ ਕੇਸ ਸਾਹਮਣੇ ਆ ਰਹੇ ਹਨ। ਅੱਜ ਵੀ ਭਾਰੀ ਗਿਣਤੀ ਵਿਚ ਕੋਰੋਨਾ ਦੇ ਕੇਸ ਪੰਜਾਬ ਵਿਚੋਂ ਸਾਹਮਣੇ ਆ ਗਏ ਹਨ।ਅੱਜ ਕੋਰੋਨਾ ਵਾਇਰਸ ਦੇ 1964 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 67547 ਹੋ ਗਈ ਹੈ। ਅੱਜ ਕੋਰੋਨਾ ਵਾਇਰਸ ਨਾਲ 67 ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 1990 ਹੋ ਗਈ ਹੈ।

ਮੰਗਲਵਾਰ ਨੂੰ 1964 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਸਭ ਤੋਂ ਵੱਧ 311 ਮਰੀਜ਼ ਲੁਧਿਆਣਾ ਤੋਂ, 265 ਜਲੰਧਰ ਤੋਂ, 206 ਪਟਿਆਲਾ ਤੋਂ, 236 ਅੰਮ੍ਰਿਤਸਰ ਤੋਂ , 168 ਬਠਿੰਡਾ ਤੋਂ, 126 ਗੁਰਦਾਸਪੁਰ ਤੋਂ, 127 ਮੁਹਾਲੀ ਤੋਂ ਅਤੇ 104 ਮਰੀਜ਼ ਹੁਸ਼ਿਆਰਪੁਰ ਤੋਂ ਸਾਹਮਣੇ ਆਏ ਹਨ।ਅੱਜ ਕੁੱਲ੍ਹ 2307 ਮਰੀਜ਼ ਸਿਹਤਯਾਬ ਹੋਏ ਹਨ।

ਅੱਜ ਸਭ ਤੋਂ ਵੱਧ 13 ਮੌਤਾਂ ਲੁਧਿਆਣਾ, 11 ਅੰਮ੍ਰਿਤਸਰ, ਬਰਨਾਲਾ -1, ਬਠਿੰਡਾ -7, ਫਰੀਦਕੋਟ -3, ਫਾਜ਼ਿਲਕਾ -1, ਗੁਰਦਾਸਪੁਰ -3, ਹੁਸ਼ਿਆਰਪੁਰ -2, ਜਲੰਧਰ -4, ਕਪੂਰਥਲਾ -2, ਮਾਨਸਾ -1, ਮੋਗਾ -4, ਐਸ.ਏ.ਐਸ. ਨਗਰ -1, ਮੁਕਤਸਰ ਸਾਹਿਬ -2, ਪਟਿਆਲਾ 8, ਰੋਪੜ -1 ਅਤੇ ਸੰਗਰੂਰ -3 ਲੋਕਾਂ ਦੀ ਮੌਤ ਹੋਈ ਹੈ।

ਸੂਬੇ ‘ਚ ਕੁੱਲ 1241120 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 67547 ਮਰੀਜ਼ ਕੋਰੋਨਾ ਵਾਇਰਸ ਨਾਲ ਸੰ ਕ ਰ ਮਿ -ਤ ਟੈਸਟ ਕੀਤੇ ਗਏ ਹਨ।ਜਦਕਿ 49327 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 16230 ਲੋਕ ਐਕਟਿਵ ਮਰੀਜ਼ ਹਨ।ਇਸ ਤੋਂ ਇਲਾਵਾ ਪੰਜਾਬ ‘ਚ 633 ਮਰੀਜ਼ ਆਕਸੀਜਨ ਸਪੋਰਟ ਤੇ ਹਨ ਅਤੇ 87 ਮਰੀਜ਼ ਵੈਂਟੀਲੇਟਰ ਤੇ ਹਨ।

ਪੰਜਾਬ ਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹਰ ਰੋਜ ਪੰਜਾਬ ਚ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ। ਹੁਣ ਤਾਂ ਕਈ ਜਿਲਿਆਂ ਚ ਹੀ ਰੋਜਾਨਾ ਸੈਂਕੜਿਆਂ ਦੀ ਗਿਣਤੀ ਵਿਚ ਮਰੀਜ ਮਿਲਨੇ ਸ਼ੁਰੂ ਹੋ ਗਏ ਹਨ ਜੋ ਕੇ ਬਹੁਤ ਹੀ ਚਿੰਤਾ ਦੀ ਗਲ੍ਹ ਹੈ। ਪੰਜਾਬ ਸਰਕਾਰ ਵੀ ਇਸ ਨੋ ਰੋਕਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ। ਪਰ ਇਹ ਤਦ ਤਕ ਬਿਲਕੁਲ ਵੀ ਨਹੀਂ ਰੁਕ ਸਕਦਾ ਜਦ ਤਕ ਲੋਕ ਸ਼ੋਸ਼ਲ ਡਿਸਟੈਂਸ ਦੀ ਪਾਲਣਾ ਨਹੀਂ ਕਰਨਗੇ। ਕਈ ਲੋਕ ਬਿਨਾ ਕੰਮ ਦੇ ਹੀ ਘੁੰਮ ਰਹੇ ਹਨ ਜਿਹਨਾਂ ਦਾ ਕਰਕੇ ਇਹ ਵਧਦਾ ਹੀ ਜਾ ਰਿਹਾ ਹੈ। ਕੰਮ ਵਾਲਿਆਂ ਨੇ ਤਾਂ ਕੰਮ ਤੇ ਜਾਣਾ ਹੀ ਹੁੰਦਾ ਹੈ ਪਰ ਬੇ ਵਜ੍ਹਾ ਘੁੰਮਣ ਤੋਂ ਵੀ ਲੋਕ ਗੁਰੇਜ ਨਹੀਂ ਕਰ ਰਹੇ।

error: Content is protected !!