Home / ਤਾਜਾ ਜਾਣਕਾਰੀ / ਪੰਜਾਬ ਚ ਇਥੇ ਇਕੋ ਸਕੂਲ ਦੇ 17 ਵਿਦਿਆਰਥੀ 2 ਅਧਿਆਪਕ ਅਤੇ ਚਪੜਾਸੀ ਨਿਕਲੇ ਕੋਰੋਨਾ ਪੌਜੇਟਿਵ

ਪੰਜਾਬ ਚ ਇਥੇ ਇਕੋ ਸਕੂਲ ਦੇ 17 ਵਿਦਿਆਰਥੀ 2 ਅਧਿਆਪਕ ਅਤੇ ਚਪੜਾਸੀ ਨਿਕਲੇ ਕੋਰੋਨਾ ਪੌਜੇਟਿਵ

ਆਈ ਤਾਜਾ ਵੱਡੀ ਖਬਰ

ਕਰੋਨਾ ਦੇ ਚੱਲਦੇ ਹੋਏ, ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਮਾਰਚ 2020 ਤੋਂ ਹੀ ਸਾਰੇ ਵਿੱਦਿਅਕ ਅਦਾਰੇ ਬੰਦ ਕੀਤੇ ਗਏ ਸਨ,ਪੰਜਾਬ ਦੇ ਸਕੂਲਾਂ ਨੂੰ ਦੁਬਾਰਾ ਅਕਤੂਬਰ 2020 ਤੋਂ ਖੋਲ੍ਹਿਆ ਗਿਆ ਸੀ । ਸਕੂਲ ਖੋਲ੍ਹਣ ਤੇ ਅਧਿਆਪਕਾਂ ਦੇ ਟੈਸਟ ਕੀਤੇ ਜਾ ਰਹੇ ਹਨ, ਤੇ ਨਾਲ ਹੀ ਜਰੂਰੀ ਹਦਾਇਤਾਂ ਦੀ ਪਾਲਣਾ ਕਰਨ ਦਾ ਵੀ ਹੁਕਮ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਮੁਤਾਬਕ ਬੱਚਿਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਸਰਕਾਰ ਨੇ ਸਾਰਿਆਂ ਨੂੰ ਨਿਯਮਾਂ ਦੀ ਪਾਲਣਾ ਕਰਨ ਦੇ ਆਦੇਸ਼ ਦਿੱਤੇ ਹਨ।

ਤਾਂ ਜੋ ਇਸ ਕਰੋਨਾ ਦੇ ਦੌਰ ਦੇ ਵਿਚ ਬੱਚਿਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਉਨ੍ਹਾਂ ਦੀ ਪੜ੍ਹਾਈ ਨੂੰ ਵੀ ਜਾਰੀ ਰੱਖਿਆ ਜਾਵੇ। ਪਰ ਹੁਣ ਸਰਦੀ ਨਾਲ ਵੀ ਕਰੋਨਾ ਕੇਸਾਂ ਵਿੱਚ ਫਿਰ ਤੋਂ ਤੇਜੀ ਵੇਖਣ ਨੂੰ ਮਿਲ ਰਹੀ ਹੈ। ਪੰਜਾਬ ਦੇ ਵਿੱਚ ਕੀਤੇ ਜਾ ਰਹੇ ਅਧਿਆਪਕਾਂ ਦੇ ਟੈਸਟ ਦੌਰਾਨ ਕਈ ਸਕੂਲਾਂ ਦੇ ਵਿੱਚ ਕਰੋਨਾ ਪਾਜ਼ਿਟਿਵ ਦੇ ਕਈ ਕੇਸ ਸਾਹਮਣੇ ਆਏ। ਸਰਕਾਰ ਦੀਆਂ ਹਦਾਇਤਾਂ ਦੇ ਅਨੁਸਾਰ ਸਕੂਲ ਅਧਿਆਪਕਾਂ ਦੇ ਕਰੋਨਾ ਟੈਸਟ ਕੀਤੇ ਜਾ ਰਹੇ ਹਨ। ਪੰਜਾਬ ਵਿੱਚ ਇੱਥੇ ਇੱਕ ਸਕੂਲ ਦੇ 17 ਵਿਦਿਆਰਥੀਆਂ ਤੇ 2 ਅਧਿਆਪਕ ਅਤੇ ਇੱਕ ਚਪੜਾਸੀ ਕਰੋਨਾ ਤੋਂਪੌਜੇਟਿਵ ਨਿਕਲੇ ਹਨ।

ਹਲਕਾ ਸਾਹਨੇਵਾਲ ਦੇ ਪਿੰਡ ਚੌਂਤਾ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿੱਚ ਹਾਹਾਕਾਰ ਮਚ ਗਈ, ਜਦੋਂ ਇਸ ਸਕੂਲ ਦੇ 2 ਅਧਿਆਪਕ 17 ਵਿਦਿਆਰਥੀ ਤੇ 1 ਚਪੜਾਸੀ ਦੀ ਰਿਪੋਰਟ ਕਰੋਨਾ ਪਾਜ਼ਿਟਿਵ ਆਈ। ਅਧਿਆਪਕਾਂ ਦੇ ਕੀਤੇ ਜਾ ਰਹੇ ਟੈਸਟਾਂ ਵਿੱਚ ਇਸ ਸਕੂਲ ਦਾ ਇੱਕ ਅਧਿਆਪਕ ਕਰੋਨਾ ਤੋਂ ਪੀੜਤ ਪਾਇਆ ਗਿਆ ਸੀ। ਉਸ ਤੋਂ ਬਾਅਦ ਸਿਹਤ ਮਹਿਕਮੇ ਵੱਲੋਂ ਇਸ ਸਕੂਲ ਵਿੱਚ ਸਭ ਦੇ ਟੈਸਟ ਕੀਤੇ ਗਏ। ਇਸ ਸਕੂਲ ਵਿੱਚ 747 ਵਿਦਿਆਰਥੀ ਵਿੱਚੋ 410 ਵਿਦਿਆਰਥੀਆਂ ਦੇ, ਤੇ 20 ਅਧਿਆਪਕਾਂ ਦੇ ਕਰੋਨਾ ਟੈਸਟ ਕੀਤੇ ਗਏ ਸਨ।

ਜਿਨ੍ਹਾਂ ਵਿੱਚੋਂ 17 ਵਿਦਿਆਰਥੀ ਇੱਕ ਅਧਿਆਪਕ ਅਤੇ ਇੱਕ ਸਕੂਲ ਦਾ ਚਪੜਾਸੀ ਇਸ ਕਰੋਨਾ ਦੀ ਚਪੇਟ ਵਿਚ ਆ ਗਏ। ਇਸ ਦੀ ਜਾਣਕਾਰੀ ਸਕੂਲ ਦੀ ਪ੍ਰਿੰਸੀਪਲ ਸੋਮਾ ਰਾਣੀ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਕੂਲ ਆਉਣ ਵਾਲੇ ਵਿਦਿਆਰਥੀਆਂ ਦੇ ਹੱਥ ਸੈਨੀਟਾਈਜ ਕੀਤੇ ਜਾ ਰਹੇ ਹਨ ਤੇ ਕਰੋਨਾ ਸੰਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਪ੍ਰਿੰਸੀਪਲ ਨੇ ਦੱਸਿਆ ਕਿ ਸਕੂਲ ਵਿੱਚ ਬੱਚਿਆਂ ਦੀ ਪੜ੍ਹਾਈ ਜਾਰੀ ਰੱਖੀ ਜਾ ਰਹੀ ਹੈ ਅਤੇ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਮਿਡ-ਡੇ-ਮੀਲ ਤਿਆਰ ਕਰਨ ਵਾਲੇ ਮੁਲਾਜ਼ਮਾਂ ਦੇ ਕਰੋਨਾ ਟੈਸਟ ਕੀਤੇ ਗਏ ਸਨ, ਜਿਨ੍ਹਾਂ ਦੀ ਰਿਪੋਰਟ ਨੈਗਟਿਵ ਆਈ ਹੈ। ਕਰੋਨਾ ਤੋਂ ਪੌਜੇਟਿਵ ਅਧਿਆਪਕ ਅਤੇ ਵਿਦਿਆਰਥੀਆਂ ਦੇ ਸੰਪਰਕ ਵਿੱਚ ਆਉਣ ਵਾਲਿਆਂ ਦੀ ਵੀ ਸਿਹਤ ਵਿਭਾਗ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

error: Content is protected !!