Home / ਤਾਜਾ ਜਾਣਕਾਰੀ / ਪੰਜਾਬ ਚ ਕੋਰੋਨਾ ਦੀ ਅਖੀਰ – ਇਥੋਂ ਇਕੋ ਥਾਂ ਤੋਂ ਇਕੱਠੇ ਮਿਲੇ 104 ਪੌਜੇਟਿਵ

ਪੰਜਾਬ ਚ ਕੋਰੋਨਾ ਦੀ ਅਖੀਰ – ਇਥੋਂ ਇਕੋ ਥਾਂ ਤੋਂ ਇਕੱਠੇ ਮਿਲੇ 104 ਪੌਜੇਟਿਵ

ਇਥੋਂ ਇਕੋ ਥਾਂ ਤੋਂ ਇਕੱਠੇ ਮਿਲੇ 104 ਪੌਜੇਟਿਵ

ਲੁਧਿਆਣਾ – ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ਵਿਚ ਅੱਜ ਕੋਰੋਨਾ ਤੋਂ ਪ੍ਰਭਾਵਿਤ ਇੱਕ ਹੋਰ ਮਰੀਜ਼ ਦੀ ਮੌਤ ਹੋ ਗਈ ਹੈ। ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਮਿ੍ਰਤਕ ਮਰੀਜ਼ ਜਗਰਾਉਂ ਨਾਲ ਸਬੰਧਿਤ ਸੀ ਅਤੇ ਉਹ ਇਸ ਵੇਲੇ ਸਿਵਲ ਹਸਪਤਾਲ ਜਗਰਾਉਂ ਵਿਖੇ ਦਾਖਲ ਸੀ। ਮਿ੍ਰਤਕ ਦੀ ਉਮਰ ਲਗਭਗ 70 ਸਾਲ ਦੇ ਕਰੀਬ ਸੀ। ਉਨ੍ਹਾਂ ਅੱਗੇ ਦੱਸਿਆ ਕਿ ਮਿ੍ਰਤਕ ਕੋਰੋਨਾ ਵਾਇਰਸ ਦੀ ਲਪੇਟ ਵਿਚ ਆਉਣ ਤੋਂ ਪਹਿਲਾਂ ਪੁਰਾਣੀਆਂ ਭਿਆਨਕ ਸਰੀਰਕ ਬਿਮਾਰੀਆਂ ਤੋਂ ਪੀੜਤ ਸੀ। ਉਨ੍ਹਾਂ ਅੱਗੇ ਦੱਸਿਆ ਕਿ ਲੁਧਿਆਣਾ ਵਿੱਚ ਅੱਜ ਕੋਰੋਨਾ ਤੋਂ ਪ੍ਰਭਾਵਿਤ 114 ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚ 10 ਮਰੀਜ਼ ਲੁਧਿਆਣਾ ਤੋਂ ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ ।

ਇਹ ਵੀ ਪੜ੍ਹੋ :ਫਰੀਦਕੋਟ ‘ਚ ਵੀ ਕੋਰੋਨਾ ਨੇ ਪਸਾਰੇ ਪੈਰ, ਇਕੋ ਸਮੇਂ ਸਾਹਮਣੇ ਆਏ 28 ਮਾਮਲੇ
ਫਰੀਦਕੋਟ (ਜਗਤਾਰ) : ਕੋਰੋਨਾ ਮਹਾਮਾਰੀ ਨੇ ਜਿੱਥੇ ਪੰਜਾਬ ਭਰ ਵਿਚ ਦਹਿਸ਼ਤ ਫੈਲਾਈ ਹੋਈ ਹੈ, ਉਥੇ ਹੀ ਫਰੀਦਕੋਟ ਜ਼ਿਲ੍ਹੇ ਵਿਚ ਇਹ ਲਗਾਤਾਰ ਪੈਰ ਪਸਾਰਦਾ ਜਾ ਰਿਹਾ ਹੈ। ਜ਼ਿਲ੍ਹੇ ਵਿਚ ਅੱਜ ਕੋਰੋਨਾ ਦਾ ਵੱਡਾ ਧਮਾਕਾ ਹੋਇਆ, ਜਿੱਥੇ ਇਕੋ ਸਮੇਂ 28 ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਮੈਡੀਕਲ ਕਾਲਜ ਤੋਂ ਬਾਅਦ ਹੁਣ ਸਿਵਲ ਹਸਪਤਾਲ ਕੋਟਕਪੂਰਾ ਵੀ ਕੋਰੋਨਾ ਨਾਲ ਪ੍ਰਭਾਵਤ ਹੋ ਗਿਆ ਹੈ। ਅੱਜ ਪਾਜ਼ੇਟਿਵ ਆਏ ਮਾਮਲਿਆਂ ਵਿਚ 7 ਸਿਵਲ ਹਸਪਤਾਲ ਨਾਲ ਸੰਬੰਧਤ ਹਨ ਜਦਕਿ 4 ਜੈਤੋਂ ਦੇ ਪਾਜ਼ੇਟਿਵ ਮਰੀਜ਼ ਦੇ ਸੰਪਰਕ ਵਿਚ ਆਉਣ ਵਾਲੇ ਹਨ। ਬਾਕੀ ਦੂਜੇ ਸੂਬਿਆਂ ਤੋਂ ਅਤੇ ਵਿਦੇਸ਼ਾਂ ਤੋਂ ਪਰਤਣ ਵਾਲੇ ਵਿਅਕਤੀ ਹਨ। ਪਾਜ਼ੇਟਿਵ ਮਰੀਜ਼ਾਂ ਵਿਚ ਗਰਭਵਤੀ ਔਰਤਾਂ ਵੀ ਸ਼ਾਮਲ ਹਨ।

ਇਥੇ ਇਹ ਖ਼ਾਸ ਤੌਰ ‘ਤੇ ਦੱਸਣਯੋਗ ਹੈ ਕਿ ਫਰੀਦਕੋਟ ਵਿਚ ਕੋਰੋਨਾ ਮਹਾਮਾਰੀ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਹੁਣ ਵੱਧ ਕੇ 240 ਹੋ ਗਈ ਹੈ। ਜਿਨ੍ਹਾਂ ਵਿਚੋਂ 151 ਤੋਂ ਵੱਧ ਮਰੀਜ਼ ਇਸ ਬਿਮਾਰੀ ਤੋਂ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ 89 ਮਰੀਜ਼ ਜ਼ਿਲ੍ਹੇ ਵਿਚ ਅਜੇ ਵੀ ਸਰਗਰਮ ਹਨ। ਸਰਗਰਮ ਮਰੀਜ਼ਾਂ ਦਾ ਇਲਾਜ ਵੱਖ-ਵੱਖ ਹਸਪਤਾਲਾਂ ਵਿਚ ਚੱਲ ਰਿਹਾ ਹੈ।

error: Content is protected !!