Home / ਤਾਜਾ ਜਾਣਕਾਰੀ / ਪੰਜਾਬ: ਦੁਬਾਰਾ ਫ਼ਿਰ ਤੋਂ ਲੌਕਡਾਊਨ/ਕਰਫਿਊ ਦੀ ਤਿਆਰੀ,ਹੁਣ ਇਹਨਾਂ ਥਾਵਾਂ ਤੇ ਹੋਵੇਗੀ ਪੂਰੀ ਸਖ਼ਤੀ-ਦੇਖੋ ਪੂਰੀ ਖ਼ਬਰ

ਪੰਜਾਬ: ਦੁਬਾਰਾ ਫ਼ਿਰ ਤੋਂ ਲੌਕਡਾਊਨ/ਕਰਫਿਊ ਦੀ ਤਿਆਰੀ,ਹੁਣ ਇਹਨਾਂ ਥਾਵਾਂ ਤੇ ਹੋਵੇਗੀ ਪੂਰੀ ਸਖ਼ਤੀ-ਦੇਖੋ ਪੂਰੀ ਖ਼ਬਰ

ਫ਼ਿਰ ਤੋਂ ਲੌਕਡਾਊਨ/ਕਰਫਿਊ ਦੀ ਤਿਆਰੀ

ਪੰਜਾਬ ‘ਚ ਕੋਰੋਨਾ ਵਾਇਰਸ ਦੇ ਮਾਮਲਿਆਂ ਨੇ ਰਫ਼ਤਾਰ ਫੜ ਲਈ ਹੈ। ਜੇਕਰ ਇਹ ਤੇਜ਼ੀ ਨਾ ਰੁਕੀ ਤਾਂ ਸੂਬੇ ‘ਚ ਮੁੜ ਤੋਂ ਲੌਕਡਾਊਨ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਦਿੱਲੀ ਤੇ ਹਰਿਆਣਾ ਤੋਂ ਆਉਣ ਵਾਲੇ ਲੋਕਾਂ ਦੀ ਜਾਂਚ ਕੀਤੀ ਜਾਵੇਗੀ ਤੇ ਕੁਆਰੰਟੀਨ ਦੇ ਨਿਯਮਾਂ ਪ੍ਰਤੀ ਸਖ਼ਤੀ ਵਰਤੀ ਜਾਵੇਗੀ।

ਦਿੱਲੀ ‘ਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਪੰਜਾਬ ‘ਚ ਬਹੁਤ ਸਾਰੇ ਕੋਰੋਨਾ ਪੌਜ਼ੇਟਿਵ ਆਉਣ ਵਾਲੇ ਲੋਕ ਦਿੱਲੀ ਤੋਂ ਪਰਤੇ ਸਨ। ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਮੁੜ ਲੌਕਡਾਊਨ ਦੇ ਸੰਕੇਤ ਦਿੰਦਿਆਂ ਕਿਹਾ ਕਿ ਪੰਜਾਬ ਦੇਸ਼ ਭਰ ‘ਚ ਕੋਰੋਨਾ ਰੋਕਣ ਲਈ ਸਭ ਤੋਂ ਬਿਹਤਰ ਕੰਮ ਕਰ ਰਿਹਾ ਹੈ ਪਰ ਜਿਸ ਤਰ੍ਹਾਂ ਮਾਮਲੇ ਵਧ ਰਹੇ ਹਨ, ਉਹ ਚਿੰਤਾਜਨਕ ਹੈ।

ਹਾਲਾਤ ਦੇਖਦਿਆਂ ਸੂਬਾ ਸਰਕਾਰ ਮੁੜ ਤੋਂ ਲੌਕਡਾਊਨ ਕਰ ਸਕਦੀ ਹੈ ਤੇ ਪੰਜਾਬ ਦੇ ਨਾਲ ਲੱਗਦੇ ਸੂਬਿਆਂ ਦੀਆਂ ਸਰਹੱਦਾਂ ਵੀ ਸੀਲ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦਿੱਲੀ ਤੋਂ ਆ ਰਹੇ ਲੋਕ ਕੋਰੋਨਾ ਪੌਜ਼ੇਟਿਵ ਆ ਰਹੇ ਹਨ ਇਸ ਨੂੰ ਦੇਖਦਿਆਂ ਦਿੱਲੀ ਤੋਂ ਪੰਜਾਬ ਆ ਰਹੇ ਵਾਹਨਾਂ ਦਾ ਦਾਖ਼ਲਾ ਰੋਕਿਆ ਜਾ ਸਕਦਾ ਹੈ।

ਪੰਜਾਬ ਸਰਕਾਰ ਨੇ ਕੋਰੋਨਾ ਦੇ ਪਸਾਰ ਨੂੰ ਦੇਖਦਿਆਂ ਪਹਿਲਾਂ ਹਫ਼ਤੇ ਦੇ ਆਖਰੀ ਤੇ ਜਨਤਕ ਛੁੱਟੀ ਵਾਲੇ ਦਿਨਾਂ ‘ਚ ਲੌਕਡਾਊਨ ਦਾ ਐਲਾਨ ਕਰ ਦਿੱਤਾ ਸੀ। ਇਸ ਦੇ ਬਾਵਜੂਦ ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ‘ਚ ਇਜ਼ਾਫਾ ਹੋ ਰਿਹਾ ਹੈ। ਇਸ ਨੂੰ ਦੇਖਦਿਆਂ ਸੂਬਾ ਸਰਕਾਰ ਲੌਕਡਾਊਨ ਦਾ ਫੈਸਲਾ ਲੈ ਸਕਦੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!