Home / ਤਾਜਾ ਜਾਣਕਾਰੀ / ਪੰਜਾਬ ਦੇ ਇਸ ਸਕੂਲ ਦੇ ਵਿਦਿਆਰਥੀ ਆਏ ਕੋਰੋਨਾ ਪੌਜੇਟਿਵ – ਹੁਣ ਸਾਰੇ ਸਕੂਲ ਦੇ ਲਏ ਜਾਣਗੇ ਕੋਰੋਨਾ ਟੈਸਟ

ਪੰਜਾਬ ਦੇ ਇਸ ਸਕੂਲ ਦੇ ਵਿਦਿਆਰਥੀ ਆਏ ਕੋਰੋਨਾ ਪੌਜੇਟਿਵ – ਹੁਣ ਸਾਰੇ ਸਕੂਲ ਦੇ ਲਏ ਜਾਣਗੇ ਕੋਰੋਨਾ ਟੈਸਟ

ਆਈ ਤਾਜਾ ਵੱਡੀ ਖਬਰ

ਪੰਜਾਬ ਦੇ ਵਿੱਚ ਹਾਲਾਤ ਇਸ ਸਮੇਂ ਬੇਹੱਦ ਨਾ-ਜ਼ੁ-ਕ ਬਣੇ ਹੋਏ ਹਨ। ਜਿੱਥੇ ਇੱਕ ਪਾਸੇ ਖੇਤੀ ਕਾਨੂੰਨਾਂ ਦੇ ਕਾਰਨ ਅੰਦੋਲਨ ਵਿੱਚ ਸ਼ਾਮਲ ਹੋਣ ਦੇ ਲਈ ਪੰਜਾਬ ਤੋਂ ਵੱਡੀ ਗਿਣਤੀ ਦੇ ਵਿੱਚ ਗਏ ਹੋਏ ਕਿਸਾਨਾਂ ਦੇ ਨਾਲ ਜੁੜੀਆਂ ਹੋਈਆਂ ਕਈ ਤਰ੍ਹਾਂ ਦੀਆਂ ਖਬਰਾਂ ਆਉਂਦੀਆਂ ਹਨ ਉੱਥੇ ਹੀ ਪੂਰੇ ਸੰਸਾਰ ਭਰ ਦੇ ਵਿੱਚ ਫੈਲ ਚੁੱਕੀ ਕੋਰੋਨਾ ਵਾਇਰਸ ਦੀ ਬਿ-ਮਾ-ਰੀ ਦੇ ਕਾਰਨ ਹਾਲਾਤ ਅਜੇ ਵੀ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਪੰਜਾਬ ਦੇ ਅੰਦਰ ਕੋਰੋਨਾ ਵਾਇਰਸ ਦੇ ਲਗਾਤਾਰ ਆ ਰਹੇ ਮਾਮਲਿਆਂ ਦੇ ਕਾਰਨ ਲੋਕਾਂ ਦੇ ਵਿੱਚ ਸਹਿਮ ਦਾ ਮਾਹੌਲ ਵੱਧਦਾ ਜਾ ਰਿਹਾ ਹੈ।

ਹੁਣ ਇਕ ਹੋਰ ਵੱਡੀ ਖ਼ਬਰ ਕੋਰੋਨਾ ਦੇ ਨਾਲ ਜੁੜੀ ਹੋਈ ਸਾਹਮਣੇ ਆਈ ਹੈ ਜਿੱਥੇ ਪੰਜਾਬ ਦੇ ਇਕ ਸਰਕਾਰੀ ਸਕੂਲ ਵਿੱਚੋਂ ਦੋ ਵਿਦਿਆਰਥੀ ਕੋਰੋਨਾ ਸੰ-ਕ੍ਰ-ਮਿ-ਤ ਪਾਏ ਗਏ ਹਨ। ਜਿਸ ਦੇ ਕਾਰਨ ਪੰਜਾਬ ਵਿਚ ਇਕ ਵਾਰ ਫਿਰ ਤੋਂ ਇਸ ਬਿ-ਮਾ-ਰੀ ਦੀ ਖਤਰੇ ਦੀ ਘੰਟੀ ਵੱਜ ਚੁੱਕੀ ਹੈ। ਇਹ ਮਾਮਲਾ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ (ਲੜਕੇ) ਪੱਟੀ ਸ਼ਹਿਰ ਦਾ ਹੈ ਜਿਥੇ ਪੜ੍ਹਦੇ ਦੋ ਵਿਦਿਆਰਥੀ ਕੋਰੋਨਾ ਵਾਇਰਸ ਦੇ ਨਾਲ ਗ੍ਰ-ਸ-ਤ ਪਾਏ ਗਏ ਹਨ। ਇਸ ਖਬਰ ਦਾ ਪਤਾ ਲੱਗਦੇ ਸਾਰ ਹੀ ਸਿਹਤ ਵਿਭਾਗ ਵੱਲੋਂ ਸਕੂਲ ਦੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਸੈਂਪਲ ਲਏ ਜਾ ਰਹੇ ਹਨ।

ਦਿਨ ਵੀਰਵਾਰ ਨੂੰ ਸਿਹਤ ਵਿਭਾਗ ਦੀ ਟੀਮ ਵੱਲੋਂ ਇਸ ਸਕੂਲ ਦੇ 50 ਵਿਦਿਆਰਥੀਆਂ ਅਤੇ 6 ਅਧਿਆਪਕਾਂ ਦੇ ਸੈਂਪਲ ਲਏ ਗਏ ਹਨ। ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਗੁਰਬਚਨ ਸਿੰਘ ਲਾਲੀ ਨੇ ਕਿਹਾ ਕਿ ਮੌਜੂਦਾ ਸਮੇਂ ਸਕੂਲ ਵਿਚ ਛੇਵੀਂ ਜਮਾਤ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਪੇਪਰ ਚਲ ਰਹੇ ਹਨ ਅਤੇ ਸਕੂਲ ਵਿਚ 689 ਵਿਦਿਆਰਥੀ ਅਤੇ 38 ਅਧਿਆਪਕ ਆ ਰਹੇ ਹਨ।

ਪ੍ਰਿੰਸੀਪਲ ਨੇ ਦੱਸਿਆ ਕਿ ਪਹਿਲਾਂ ਸਕੂਲ ਦਾ ਇੱਕ ਵਿਦਿਆਰਥੀ ਪਾਜ਼ੇਟਿਵ ਪਾਇਆ ਗਿਆ ਸੀ ਜਿਸ ਤੋਂ ਬਾਅਦ ਸਿਹਤ ਵਿਭਾਗ ਨੇ ਹੋਰਨਾਂ 40 ਵਿਦਿਆਰਥੀਆਂ ਦੇ ਸੈਂਪਲ ਲਏ ਤਾਂ ਉਸ ਵਿੱਚੋਂ ਵੀ ਇੱਕ ਹੋਰ ਵਿਦਿਆਰਥੀ ਪਾਜ਼ਿਟਿਵ ਪਾਇਆ ਗਿਆ ਹੈ। ਸਿਹਤ ਵਿਭਾਗ ਵੱਲੋਂ ਦੋਵਾਂ ਵਿਦਿਆਰਥੀਆਂ ਨੂੰ ਘਰ ਅੰਦਰ ਹੀ ਕੁਆਰੰਟੀਨ ਕਰਵਾ ਦਿੱਤਾ ਗਿਆ ਹੈ। ਉਧਰ ਇਸ ਮਾਮਲੇ ਸਬੰਧੀ ਗੱਲ ਬਾਤ ਕਰਦੇ ਹੋਏ ਸਿਵਲ ਹਸਪਤਾਲ ਪੱਟੀ ਦੇ ਐਸ ਐਮ ਓ ਡਾਕਟਰ ਸੁਦਰਸ਼ਨ ਚੌਧਰੀ ਨੇ ਦੱਸਿਆ ਕਿ ਰੋਜ਼ਾਨਾ ਹਸਪਤਾਲ ਅੰਦਰ 50 ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ 6 ਵਿਅਕਤੀ ਕੋਰੋਨਾ ਵਾਇਰਸ ਨਾਲ ਸੰ-ਕ੍ਰ-ਮਿ-ਤ ਪਾਏ ਜਾ ਚੁੱਕੇ ਹਨ।

error: Content is protected !!