Home / ਤਾਜਾ ਜਾਣਕਾਰੀ / ਪੰਜਾਬ ਦੇ ਮੌਸਮ ਦੇ ਬਾਰੇ ਆਈ ਇਹ ਤਾਜਾ ਵੱਡੀ ਅਪਡੇਟ

ਪੰਜਾਬ ਦੇ ਮੌਸਮ ਦੇ ਬਾਰੇ ਆਈ ਇਹ ਤਾਜਾ ਵੱਡੀ ਅਪਡੇਟ

ਆਈ ਤਾਜਾ ਵੱਡੀ ਖਬਰ

ਜਿਵੇਂ ਜਿਵੇਂ ਤਿਉਹਾਰਾਂ ਦਾ ਸੀਜ਼ਨ ਨਜ਼ਦੀਕ ਆ ਰਿਹਾ ਹੈ ਉਵੇਂ ਹੀ ਮੌਸਮ ਵੀ ਆਪਣੀ ਕਰਵਟ ਬਦਲ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਰਾਤ ਦੇ ਤਾਪਮਾਨ ਵਿਚ ਲਗਾਤਾਰ ਗਿਰਾਵਟ ਦੇਖੀ ਜਾ ਰਹੀ ਹੈ। ਪੰਜਾਬ ਅਤੇ ਇਸਦੇ ਨਾਲ ਲੱਗਦੇ ਸੂਬਿਆਂ ਦੇ ਵਿਚ ਮੌਸਮ ਦਾ ਗਰਾਫ਼ ਡਿਗਣਾ ਸ਼ੁਰੂ ਹੋ ਗਿਆ ਹੈ। ਅੰਕੜਿਆਂ ਦੀ ਗੱਲ ਕਰੀਏ ਤਾਂ 1 ਅਕਤੂਬਰ ਨੂੰ ਲੁਧਿਆਣਾ ਜ਼ਿਲ੍ਹੇ ਦਾ ਘੱਟੋ ਘੱਟ ਤਾਪਮਾਨ 21.6 ਡਿਗਰੀ ਸੀ ਅਤੇ ਚਾਰ ਦਿਨ ਬਾਅਦ ਇਹ ਤਾਪਮਾਨ ਲਗਭਗ 3 ਡਿਗਰੀ ਘੱਟ ਕੇ 18.9 ਹੋ ਗਿਆ ਹੈ।

ਮਹਿਜ਼ ਚਾਰ ਦਿਨਾਂ ਵਿਚ ਆਈ ਇਸ ਗਿਰਾਵਟ ਤੋਂ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿਚ ਤਾਪਮਾਨ ਦੇ ਹੋਰ ਹੇਠਾਂ ਆਉਣ ਦੀ ਸੰਭਾਵਨਾ ਹੈ। ਆਈ.ਐਮ.ਡੀ. (ਇੰਡੀਆ ਮੈਟਰੋਲੋਜੀਕਲ ਡਿਪਾਰਟਮੈਂਟ) ਵੱਲੋਂ ਜਾਰੀ ਇਕ ਰਿਪੋਰਟ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਆਉਣ ਵਾਲੇ 15 ਅਕਤੂਬਰ ਤੱਕ ਮੌਸਮ ਦੇ ਵਿੱਚ ਬਦਲਾਵ ਦੀ ਕੋਈ ਸੰਭਾਵਨਾ ਨਹੀਂ ਹੈ ਪਰ ਰਾਤ ਦੇ ਤਾਪਮਾਨ ਦੇ ਗ੍ਰਾਫ ਵਿਚ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।

ਓਥੇ ਹੀ ਜੇ ਦਿਨ ਦੇ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਪਾਰਾ 34-36 ਡਿਗਰੀ ਦਰਜ ਕੀਤਾ ਜਾ ਸਕਦਾ ਹੈ। ਆਉਣ ਵਾਲੇ ਅਗਲੇ ਦੋ ਹਫਤਿਆਂ ਦੌਰਾਨ ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਕ ਹਲਕੀ ਧੁੰਦ ਪੈ ਸਕਦੀ ਹੈ। ਉਧਰ ਦੂਜੇ ਪਾਸੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਵਿਚ ਤੇਜ਼ ਧੁੱਪ ਕਾਰਨ ਤਾਪਮਾਨ ਵਧਿਆ ਹੈ। ਜਿਸ ਕਾਰਨ ਸ਼ਹਿਰ ਦੇ ਲੋਕਾਂ ਨੂੰ ਪ-ਰੇ- ਸ਼ਾ- ਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਕਿਉਂਕਿ ਮੌਸਮ ਦੇ ਇੱਕੋ ਦਮ ਵਧਣ ਅਤੇ ਘਟਣ ਦੇ ਨਾਲ ਹਵਾ ਵਿੱਚ ਨਮੀ ਦੀ ਮਾਤਰਾ ਗ- ੜ- ਬ- ੜਾ ਜਾਂਦੀ ਹੈ ਜਿਸਦਾ ਸਿੱਧਾ ਅਸਰ ਉੱਥੇ ਰਹਿਣ ਵਾਲੇ ਲੋਕਾਂ ਤੇ ਹੁੰਦਾ ਹੈ। ਆਉਣ ਵਾਲੇ ਦਿਨਾਂ ਦੇ ਵਿਚ ਚੰਡੀਗੜ੍ਹ ਦਾ ਤਾਪਮਾਨ ਵੱਧ ਤੋਂ ਵੱਧ 35 ਤੋਂ 36 ਡਿਗਰੀ ਰਹਿ ਸਕਦਾ ਹੈ। ਪਰ ਉਥੇ ਹੀ ਦੂਜੇ ਪਾਸੇ ਰਾਤ ਵੇਲੇ ਸ਼ਹਿਰ ਦੇ ਤਾਪਮਾਨ ਵਿੱਚ ਗਿਰਾਵਟ ਆ ਜਾਂਦੀ ਹੈ।

error: Content is protected !!