Home / ਤਾਜਾ ਜਾਣਕਾਰੀ / ਪੰਜਾਬ : ਰਾਤ ਦੇ ਹਨੇਰੇ ਚ ਚੋਰ ਕਰ ਰਿਹਾ ਸੀ ਇਹ ਕਾਂਡ ਲੋਕਾਂ ਨੇ ਇਸ ਤਰਾਂ ਕੀਤਾ ਕਾਬੂ

ਪੰਜਾਬ : ਰਾਤ ਦੇ ਹਨੇਰੇ ਚ ਚੋਰ ਕਰ ਰਿਹਾ ਸੀ ਇਹ ਕਾਂਡ ਲੋਕਾਂ ਨੇ ਇਸ ਤਰਾਂ ਕੀਤਾ ਕਾਬੂ

ਤਾਜ਼ਾ ਵੱਡੀ ਖਬਰ

ਦੇਸ਼ ਅੰਦਰ ਜਿੱਥੇ ਕਰੋਨਾ ਦਾ ਕਹਿਰ ਵਧ ਰਿਹਾ ਹੈ। ਉੱਥੇ ਹੀ ਇਸ ਦਾ ਅਸਰ ਲੋਕਾਂ ਦੇ ਸਮਾਜਿਕ ਅਤੇ ਆਰਥਿਕ ਢਾਂਚੇ ਉਪਰ ਪੈ ਰਿਹਾ ਹੈ। ਜਿਸ ਕਾਰਨ ਲੋਕਾਂ ਦੇ ਰੋਜਗਾਰ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਸੂਬੇ ਅੰਦਰ ਬਹੁਤ ਸਾਰੇ ਲੋਕਾਂ ਨੂੰ ਆਰਥਿਕ ਮੰਦੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੂਬੇ ਅੰਦਰ ਲਗਾਈਆਂ ਗਈਆਂ ਪਾਬੰਦੀਆਂ ਕਾਰਨ ਬੇਰੁਜ਼ਗਾਰੀ ਹੋਰ ਦਿਨ-ਬ-ਦਿਨ ਵਧ ਰਹੀ ਹੈ। ਜਿਸ ਕਾਰਨ ਲੋਕਾਂ ਵੱਲੋਂ ਆਪਣੇ ਘਰ ਦਾ ਗੁਜ਼ਾਰਾ ਚਲਾਉਣ ਲਈ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਉਥੇ ਹੀ ਕੁਝ ਅਜਿਹੇ ਲੋਕ ਵੀ ਹਨ ਜਿਨ੍ਹਾਂ ਵੱਲੋਂ ਕਿਸੇ ਨਾ ਕਿਸੇ ਘਟਨਾ ਨੂੰ ਅੰਜਾਮ ਦਿੱਤਾ ਜਾਂਦਾ ਹੈ। ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ਵੀ ਸੂਬੇ ਅੰਦਰ ਦਿਨ ਪ੍ਰਤੀ ਦਿਨ ਵਧ ਰਹੀਆਂ ਹਨ। ਜਿਨ੍ਹਾਂ ਨੂੰ ਠੱਲ ਪਾਉਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਸਖਤ ਕਦਮ ਚੁੱਕੇ ਜਾ ਰਹੇ ਹਨ। ਰਾਤ ਦੇ ਹਨੇਰੇ ਚ ਚੋਰੀ ਚੋਰੀ ਕਰ ਰਿਹਾ ਸੀ ਇਹ ਕਾਂਡ, ਲੋਕਾਂ ਨੇ ਇਸ ਤਰ੍ਹਾਂ ਕੀਤਾ ਕਾਬੂ। ਚੋਰੀ ਦੀਆਂ ਵਧ ਰਹੀਆਂ ਘਟਨਾਵਾਂ ਵਿੱਚ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿਥੇ ਕਸਬਾ ਘਨੌਲੀ ਦੇ ਨਾਲ ਲਗਦੇ

ਖੇਤਾਂ ਵਿੱਚ ਆਵਾਰਾ ਪਸ਼ੂਆਂ ਦੇ ਖੇਤਾਂ ਵਿੱਚ ਵੜਨ ਤੋਂ ਬਚਾਅ ਵਾਸਤੇ ਕੰਡਿਆਲੀ ਤਾਰ ਲਗਾਈ ਗਈ ਹੈ। ਜਿਸਨੂੰ ਚੋਰਾਂ ਵੱਲੋਂ ਵੱਢ ਕੇ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਜਾਣਕਾਰੀ ਪਿੰਡ ਥਲੀ ਖੁਰਦ ਅਤੇ ਥਲੀ ਕਲਾ ਦੇ ਵਿਅਕਤੀ ਵੱਲੋਂ ਦਿੱਤੀ ਗਈ ਹੈ। ਉੱਥੇ ਹੀ ਪਿੰਡ ਵਾਸੀਆਂ ਨੇ ਦੱਸਿਆ ਕਿ ਅਜਿਹੀਆਂ ਚੋਰੀ ਦੀਆਂ ਘਟਨਾਵਾਂ ਪਿਛਲੇ ਲੰਮੇ ਸਮੇਂ ਤੋਂ ਹੋ ਰਹੀਆਂ ਹਨ। ਵਰਤੀ ਗਈ ਚੌਕਸੀ ਦੌਰਾਨ ਥਲੀ ਕਲਾ ਦੇ ਵਿਅਕਤੀ ਨੂੰ ਹੀ ਰੰਗੇ ਹੱਥੀ ਗ੍ਰਿਫਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਪਿੰਡ ਦੇ ਨਿਵਾਸੀਆਂ ਨੇ ਦੱਸਿਆ ਕਿ ਚੋਰਾਂ ਵੱਲੋਂ ਖੇਤਾਂ ਵਿੱਚ ਵੀ ਲੱਗੇ ਹੋਏ ਐਂਗਲ ਨੂੰ ਚੋਰੀ ਕੀਤਾ ਜਾ ਰਿਹਾ ਹੈ। ਚੋਰ ਜਿਥੇ ਖੇਤਾਂ ਵਿਚ ਲੱਗੇ ਹੋਏ ਸੇਫਟੀ ਐਂਗਲ ਨੂੰ ਚੋਰੀ ਕਰ ਰਹੇ ਹਨ ,ਉਥੇ ਹੀ ਪਹਿਲਾ ਪਿੰਡ ਵਿੱਚ ਵਾਟਰ ਸਪਲਾਈ ਟੈਂਕੀ ਚੋਂ ਵੀ ਐਂਗਲ ਚੋਰੀ ਕੀਤੇ ਗਏ ਹਨ। ਇਨ੍ਹਾਂ ਚੋਰੀਆਂ ਦਾ ਦੋਸ਼ੀ ਥਲੀ ਕਲਾ ਦੇ ਇੱਕ ਨੌਜਵਾਨ ਨੂੰ ਪਿੰਡ ਵਾਸੀਆਂ ਵੱਲੋਂ ਰੰਗੇ ਹੱਥੀਂ ਫੜਿਆ ਗਿਆ ਹੈ।

error: Content is protected !!