Home / ਤਾਜਾ ਜਾਣਕਾਰੀ / ਸਕੂਲਾਂ ਨੂੰ ਪੂਰੀ ਤਰਾਂ ਨਾਲ ਖੋਲਣ ਬਾਰੇ ਹੋ ਗਈ ਪੂਰੀ ਤਿਆਰੀ ਇਥੇ – ਤਾਜਾ ਵੱਡੀ ਖਬਰ

ਸਕੂਲਾਂ ਨੂੰ ਪੂਰੀ ਤਰਾਂ ਨਾਲ ਖੋਲਣ ਬਾਰੇ ਹੋ ਗਈ ਪੂਰੀ ਤਿਆਰੀ ਇਥੇ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਦੁਨੀਆਂ ਦੇ ਹਰੇਕ ਦੇਸ਼ ਵਿਚ ਪਹੁੰਚ ਚੁਕਾ ਹੈ ਅਤੇ ਸਾਰੇ ਪਾਸੇ ਹਾਹਾਕਾਰ ਮਚਾ ਰਿਹਾ ਹੈ। ਇਸ ਵਾਇਰਸ ਦਾ ਕਰਕੇ ਸਾਰੀ ਦੁਨੀਆਂ ਵਿਚ ਤਕਰੀਬਨ ਸਕੂਲ ਬੰਦ ਹੀ ਪਏ ਹੋਏ ਹਨ। ਪਰ ਹੁਣ ਇੱਕ ਅਜਿਹੀ ਖਬਰ ਆ ਰਹੀ ਹੈ ਜਿਸ ਨੂੰ ਸੁਣਕੇ ਹਰ ਕੋਈ ਹੈਰਾਨ ਹੋ ਰਿਹਾ ਹੈ।

ਚੀਨ ਵਿਚ ਕੋਰੋਨਾ ਵਾਇਰਸ ਇਨਫੈਕਸ਼ਨ ਨੂੰ ਫੈਲਣ ਤੋਂ ਰੋਕਣ ਦੀ ਅਹਿਤਿਆਤੀ ਉਪਾਵਾਂ ਦੇ ਨਾਲ ਸਕੂਲਾਂ ਨੂੰ ਪੂਰੀ ਤਰ੍ਹਾਂ ਖੋਲ੍ਹਣ ਦੀ ਤਿਆਰੀ ਕੀਤੀ ਜਾ ਰਹੀ ਹੈ। ਦੇਸ਼ ਵਿਚ ਸ਼ੁੱਕਰਵਾਰ ਨੂੰ ਇਨਫੈਕਸ਼ਨ ਦੇ ਸਿਰਫ 9 ਮਾਮਲੇ ਸਾਹਮਣੇ ਆਏ ਹਨ। ਇਹ ਸਾਰੇ ਇਨਫੈਕਟਿਡ ਲੋਕ ਵਿਦੇਸ਼ ਤੋਂ ਆਏ ਹਨ।

ਹਸਪਤਾਲਾਂ ਵਿਚ ਕੋਵਿਡ-19 ਦੇ 288 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ ਤੇ 361 ਹੋਰ ਇਕਾਂਤਵਾਸ ਵਿਚ ਰੱਖੇ ਗਏ ਹਨ। ਪਿਛਲੇ ਸਾਲ ਵੁਹਾਨ ਵਿਚ ਪਹਿਲੀ ਵਾਰ ਵਾਇਰਸ ਦਾ ਪਤਾ ਲੱਗਣ ਤੋਂ ਬਾਅਦ ਚੀਨ ਵਿਚ ਹੁਣ ਤੱਕ ਇਨਫੈਕਸ਼ਨ ਦੇ 85,013 ਮਾਮਲੇ ਸਾਹਮਣੇ ਆਏ ਹਨ ਤੇ 4,634 ਲੋਕਾਂ ਦੀ ਮੌਤ ਹੋਈ ਹੈ। ਤਕਰੀਬਨ 25 ਫੀਸਦੀ ਵਿਦਿਆਰਥੀ ਜੋ ਸਕੂਲ ਨਹੀਂ ਜਾ ਸਕਦੇ ਸਨ ਉਹ ਸੋਮਵਾਰ ਨੂੰ ਸਕੂਲ ਜਾ ਸਕਣਗੇ। ਕਾਲਜ ਦੇ ਵਿਦਿਆਰਥੀ ਵੀ ਅਗਲੇ ਹਫਤੇ ਤੋਂ ਕਲਾਸਾਂ ਵਿਚ ਸ਼ਾਮਲ ਹੋ ਸਕਣਗੇ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

error: Content is protected !!