Home / ਤਾਜਾ ਜਾਣਕਾਰੀ / ਹੁਣੇ ਹੁਣੇ ਅੱਕੇ ਹੋਏ ਕਿਸਾਨਾਂ ਨੇ ਕੱਲ੍ਹ ਲਈ ਕਰਤਾ ਇਹ ਵੱਡਾ ਐਲਾਨ

ਹੁਣੇ ਹੁਣੇ ਅੱਕੇ ਹੋਏ ਕਿਸਾਨਾਂ ਨੇ ਕੱਲ੍ਹ ਲਈ ਕਰਤਾ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ

ਭਾਰਤ ਦੀਆਂ ਵੱਖ-ਵੱਖ ਕਿਸਾਨ ਜਥੇ ਬੰਦੀਆਂ ਦੇ ਆਗੂਆਂ ਵੱਲੋਂ ਸ਼ਾਂਤਮਈ ਢੰਗ ਦੇ ਨਾਲ ਸ਼ੁਰੂ ਕੀਤਾ ਗਿਆ ਧਰਨਾ ਪ੍ਰਦਰਸ਼ਨ ਆਪਣੇ ਉਦੇਸ਼ ਵੱਲ ਲਗਾ ਤਾਰ ਵਧਦਾ ਜਾ ਰਿਹਾ ਹੈ। ਕਿਸਾਨਾਂ ਦੇ ਨਾਲ ਇਸ ਧਰਨੇ ਪ੍ਰਦਰਸ਼ਨ ਨੂੰ ਆਮ ਜਨਤਾ ਦਾ ਸਮਰਥਨ ਵੀ ਮਿਲ ਰਿਹਾ ਹੈ। ਭਾਰਤ ਦੀਆਂ ਵੱਖ ਵੱਖ ਥਾਵਾਂ ਉੱਪਰ ਇਸ ਧਰਨੇ ਪ੍ਰਦਰਸ਼ਨ ਦਾ ਅਸਰ ਦੇਖਿਆ ਜਾ ਰਿਹਾ ਹੈ। ਕਿਸਾਨ ਦੇਸ਼ ਦੀ ਰਾਜਧਾਨੀ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ਨੂੰ ਘੇਰ ਕੇ ਇਹਨਾਂ ਕਾਲੇ ਖੇਤੀ ਕਾਨੂੰਨਾਂ ਦੇ ਵਿਰੁੱਧ ਆਪਣਾ ਰੋਸ ਪ੍ਰਦਰਸ਼ਨ ਕਰ ਰਹੇ ਹਨ।

ਬੀਤੇ ਦਿਨੀਂ ਸਮੂਹ ਕਿਸਾਨ ਜਥੇ ਬੰਦੀਆਂ ਵੱਲੋਂ ਸਿੰਘੂ ਬਾਰਡਰ ਉਪਰ ਇਕ ਮੀਟਿੰਗ ਕੀਤੀ ਗਈ ਸੀ ਜਿਸ ਵਿਚ ਕਿਸਾਨਾਂ ਦੀ ਸਹਿਮਤੀ ਨਾਲ ਅਗਲੀ ਰਣਨੀਤੀ ਤਿਆਰ ਕੀਤੀ ਗਈ ਸੀ। ਇਸ ਵਿਚ ਦਿੱਲੀ ਨੂੰ ਜੈਪੁਰ ਨਾਲ ਜੋੜਨ ਵਾਲੇ ਰਾਸ਼ਟਰੀ ਮਾਰਗ ਅਤੇ ਹੋਰ ਸੜਕੀ ਮਾਰਗਾਂ ਨੂੰ ਜਾਮ ਕਰਨ ਦਾ ਫੈਸਲਾ ਵੀ ਕੀਤਾ ਗਿਆ ਸੀ। ਪਰ ਇਸ ਸਮੇਂ ਇੱਕ ਵੱਡੀ ਖਬਰ ਆ ਰਹੀ ਹੈ ਕਿ ਇਸ ਦਿੱਲੀ-ਜੈਪੁਰ ਸੜਕ ਮਾਰਗ ਨੂੰ ਜਾਮ ਕਰਨ ਦਾ ਐਲਾਨ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਵੱਲੋਂ ਕਰ ਦਿੱਤਾ ਗਿਆ ਹੈ।

ਉਨ੍ਹਾਂ ਨੇ ਆਪਣੇ ਇੱਕ ਬਿਆਨ ਵਿੱਚ ਆਖਿਆ ਕਿ ਦਿੱਲੀ-ਜੈਪੁਰ ਰੋਡ ਨੂੰ ਕਿਸਾਨਾਂ ਦੇ ਸਮਰਥਨ ਨਾਲ 12 ਦਸੰਬਰ ਨੂੰ ਜਾਮ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਹਨਾਂ ਦੀਆਂ ਕਿਸਾਨ ਜਥੇ ਬੰਦੀਆਂ 14 ਦਸੰਬਰ ਨੂੰ ਡੀ ਸੀ ਦਫ਼ਤਰਾਂ ਅੱਗੇ ਧਰਨੇ ਦੇਣਗੀਆਂ। ਇਸ ਤੋਂ ਇਲਾਵਾ 14 ਦਸੰਬਰ ਨੂੰ ਹੀ ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦੇ ਘਰਾਂ, ਅੰਬਾਨੀ ਅਤੇ ਅਡਾਨੀ ਦੇ ਅਨਾਜ ਦੇ ਗੋਦਾਮਾਂ, ਪੈਟਰੋਲ ਪੰਪਾਂ, ਸ਼ਾਪਿੰਗ ਮਾਲਜ਼ ਅਤੇ ਟੋਲ ਪਲਾਜ਼ਿਆਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।

ਕਿਸਾਨਾਂ ਵੱਲੋਂ ਇਸ ਮੀਟਿੰਗ ਦੇ ਵਿਚ ਲਏ ਗਏ ਰੇਲ ਰੋਕੋ ਫੈਸਲੇ ਉਪਰ ਵੀ ਅਮਲ ਕੀਤਾ ਜਾਵੇਗਾ। ਭਾਰਤ ਦੇ ਵਿੱਚ ਵੱਖ-ਵੱਖ ਰੇਲ ਗੱਡੀਆਂ ਨੂੰ ਰੇਲ ਮਾਰਗ ਉਪਰ ਹੀ ਧਰਨੇ ਲਗਾ ਕੇ ਜਾਮ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਧਰਨੇ ਵਿੱਚ ਸ਼ਾਮਲ ਹੋਣ ਦੇ ਲਈ ਰੋਜ਼ਾਨਾ ਹੀ ਲੋਕਾਂ ਦੀ ਗਿਣਤੀ ਵਿਚ ਹਜ਼ਾਰਾਂ ਦੀ ਸੰਖਿਆ ਵਿਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਕੀਤੇ ਜਾ ਰਹੇ ਇਸ ਧਰਨੇ ਪ੍ਰਦਰਸ਼ਨ ਦੇ ਵਿਚ ਹੁਣ ਤੱਕ ਲੱਖਾਂ ਹੀ ਲੋਕ ਆਪਣਾ ਸਮਰਥਨ ਦੇ ਚੁੱਕੇ ਹਨ।

error: Content is protected !!