Home / ਤਾਜਾ ਜਾਣਕਾਰੀ / ਹੁਣੇ ਹੁਣੇ ਪ੍ਰਕਾਸ਼ ਸਿੰਘ ਬਾਦਲ ਦੇ ਪ੍ਰੀਵਾਰ ਤੋਂ ਆਈ ਮਾੜੀ ਖਬਰ , ਪ੍ਰਸੰਸਕ ਕਰ ਰਹੇ ਦੁਆਵਾਂ

ਹੁਣੇ ਹੁਣੇ ਪ੍ਰਕਾਸ਼ ਸਿੰਘ ਬਾਦਲ ਦੇ ਪ੍ਰੀਵਾਰ ਤੋਂ ਆਈ ਮਾੜੀ ਖਬਰ , ਪ੍ਰਸੰਸਕ ਕਰ ਰਹੇ ਦੁਆਵਾਂ

ਆਈ ਤਾਜਾ ਵੱਡੀ ਖਬਰ

ਹੁਣੇ ਹੁਣੇ ਬਾਦਲ ਪਰਿਵਾਰ ਨਾਲ ਸਬੰਧਿਤ ਆਈ ਇਕ ਵੱਡੀ ਖ਼ਬਰ। ਦਰਅਸਲ ਬਾਦਲ ਪਰਿਵਾਰ ਪਿਛਲੇ ਕਈ ਦਿਨਾਂ ਤੋਂ ਸੁਰਖੀਆਂ ਵਿੱਚ ਬਣਿਆ ਹੋਇਆ ਹੈ ਕਿਉਂਕਿ ਇਸ ਪਰਿਵਾਰ ਨਾਲ ਸੰਬੰਧਿਤ ਕਈ ਮਾੜੀਆਂ ਖ਼ਬਰਾਂ ਲਗਾਤਾਰ ਆ ਚੁੱਕੀਆਂ ਹਨ। ਅਕਸਰ ਅਸੀਂ ਦੇਖਦੇ ਹਾਂ ਕਿ ਰਾਜਨੀਤਿਕ ਨੇਤਾਵਾਂ ਨਾਲ ਸੰਬੰਧਿਤ ਖਬਰਾਂ ਨੂੰ ਹਮੇਸ਼ਾਂ ਵੋਟਾਂ ਨਾਲ ਜੋੜ ਕੇ ਦੇਖਿਆ ਜਾਂਦਾ ਹੈ ਪਰ ਜੇਕਰ ਤੁਸੀਂ ਇਸ ਖ਼ਬਰ ਨੂੰ ਪੜ੍ਹੋਗੇ ਤਾਂ ਤੁਸੀਂ ਹੈਰਾਨ ਰਹਿ ਜਾਓਗੇ ਕਿ ਬਾਦਲ ਪਰਿਵਾਰ ਦੇ ਮੈਂਬਰ ਇਕ ਇਕ ਕਰਕੇ ਇਸ ਕਹਿਰ ਵਿਚੋਂ ਲੰਘਦੀ ਜਾ ਰਹੇ ਹਨ।

ਜੇਕਰ ਗੱਲ ਕਰੀ ਜਾਵੇ ਕਰੋਨਾ ਦੀ ਤਾਂ ਦੱਸੀਏ ਕਿ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਭਾਰਤ ਵਿੱਚ ਆਏ ਦਿਨ ਇਸ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ ਜਿਸ ਦੇ ਚਲਦਿਆਂ ਬਹੁਤ ਸਾਰੇ ਫਿਲਮੀ ਸਿਤਾਰੇ ਅਤੇ ਰਾਜਨੀਤਿਕ ਨੇਤਾ ਵੀ ਇਸ ਦੀ ਚਪੇਟ ਵਿੱਚ ਆ ਚੁੱਕੇ ਹਨ। ਇਸੇ ਤਰ੍ਹਾਂ ਹੁਣ ਸਾਬਕਾ ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਲੀਡਰ ਹਰਸਿਮਰਤ ਕੌਰ ਬਾਦਲ ਦੀ ਕੋਵਿਡ ਦੀ ਰਿਪੋਰਟ ਪੌਜੇਟਿਵ ਪਾਈ ਗਈ ਹੈ।

ਇਸ ਸੰਬੰਧਿਤ ਜਾਣਕਾਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਖੁਦ ਆਪਣੇ ਸੋਸ਼ਲ ਮੀਡੀਆ ਜ਼ਰੀਏ ਟਵਿੱਟਰ ਅਕਾਊਂਟ ਤੇ ਸਾਝੀ ਕੀਤੀ। ਦੱਸ ਦਈਏ ਕਿ ਬੀਬਾ ਬਾਦਲ ਨੇ ਇਸ ਰਿਪੋਰਟ ਨੂੰ ਆਉਣ ਤੋਂ ਬਾਅਦ ਆਪਣੇ ਆਪ ਨੂੰ ਘਰ ਦੇ ਵਿਚ ਇਕਾਂਤਵਾਸ ਕਰ ਲਿਆ ਹੈ। ਦੱਸੀ ਕਿ ਬੀਬਾ ਬਾਦਲ ਦੇ ਪਾਜ਼ੀਟਿਵ ਪਾਏ ਜਾਣ ਤੋਂ ਕੁਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੀ ਇਸ ਦੀ ਚਪੇਟ ਵਿੱਚ ਆ ਚੁੱਕੇ ਹਨ।

ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦੇ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਦੱਸ ਦੇਈਏ ਕੋਰੋਨਾ ਦੇ ਕਹਿਰ ਨੂੰ ਦੇਖਦਿਆਂ ਹੋਇਆਂ ਇਸ ਸੰਬੰਧੀ ਨਵੀਆਂ ਗਾਈਡ ਲਾਈਨਾਂ ਜਾਰੀ ਕੀਤੀਆਂ ਗਈਆ ਹਨ। ਜਿਸ ਦੇ ਚਲਦਿਆਂ ਪੰਜਾਬ ਵਿੱਚ ਰਾਤ ਦਾ ਕਰਫਿਊ ਵੀ ਲਗਾਇਆ ਗਿਆ। ਇਸ ਤੋਂ ਇਲਾਵਾ ਪੰਜਾਬ ਵਿੱਚ ਵਿਦਿਅਕ ਅਦਾਰਿਆਂ ਨੂੰ ਪੂਰਨ ਤੌਰ ਤੇ ਬੰਦ ਕੀਤਾ ਗਿਆ ਹੈ ਅਤੇ ਲੋਕਾਂ ਨੂੰ ਇਸ ਤੋਂ ਬਚਾਅ ਰੱਖਣ ਦੀ ਅਪੀਲ ਕੀਤੀ ਗਈ ਹੈ।

error: Content is protected !!