Home / ਤਾਜਾ ਜਾਣਕਾਰੀ / ਹੁਣ ਅੱਕ ਕੇ ਕਿਸਾਨ ਕਰਨ ਲਗੇ ਇਹ ਕੰਮ ਸੋਚਾਂ ਚ ਪੈ ਗਈ ਮੋਦੀ ਸਰਕਾਰ

ਹੁਣ ਅੱਕ ਕੇ ਕਿਸਾਨ ਕਰਨ ਲਗੇ ਇਹ ਕੰਮ ਸੋਚਾਂ ਚ ਪੈ ਗਈ ਮੋਦੀ ਸਰਕਾਰ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਇਸ ਸਮੇਂ ਸਭ ਤੋਂ ਜ਼ਿਆਦਾ ਭਖਦਾ ਹੋਇਆ ਮਸਲਾ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੁੱਧ ਕਿਸਾਨਾਂ ਦਾ ਖੇਤੀ ਅੰਦੋਲਨ ਹੈ। ਇਹ ਅੰਦੋਲਨ ਕਿਸਾਨਾਂ ਵੱਲੋਂ ਨਵੰਬਰ ਮਹੀਨੇ ਦੀ 26 ਤਰੀਕ ਤੋਂ ਸ਼ੁਰੂ ਕੀਤਾ ਗਿਆ ਸੀ ਜਿਸ ਨੂੰ ਅੱਜ 14 ਦਿਨ ਹੋ ਚੁੱਕੇ ਹਨ। ਲੱਖਾਂ ਦੀ ਗਿਣਤੀ ਵਿਚ ਦੇਸ਼ ਦੇ ਕਿਸਾਨਾਂ ਨੇ ਦਿੱਲੀ ਨੂੰ ਘੇਰ ਕੇ ਰੱਖਿਆ ਹੋਇਆ ਹੈ। ਇਹ ਸਾਰੇ ਕਿਸਾਨ ਇਸ ਸਮੇਂ ਦਿੱਲੀ ਦੀਆਂ ਸਰਹੱਦਾਂ ਉਪਰ ਮੋਰਚੇ ਮਾਰ ਕੇ ਬੈਠੇ ਹੋਏ ਹਨ।

ਹੁਣ ਤੱਕ ਸਰਕਾਰ ਦੇ ਨਾਲ ਕਿਸਾਨਾਂ ਦਾ ਬਹੁਤ ਵਾਰ ਰਾਬਤਾ ਹੋ ਚੁੱਕਿਆ ਹੈ ਪਰ ਗੱਲ ਕਿਸੇ ਸਿਰੇ ਨਹੀਂ ਲੱਗੀ। ਕਿਸਾਨ ਜਥੇ ਬੰਦੀਆਂ ਦੇ ਅੱਗੇ ਕੇਂਦਰ ਸਰਕਾਰ ਨੇ ਇਕ ਪ੍ਰਸਤਾਵ ਰੱਖਿਆ ਸੀ ਜਿਸ ਨੂੰ ਸਮੂਹ ਕਿਸਾਨ ਜਥੇ ਬੰਦੀਆਂ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਿਸਾਨ ਮਜ਼ਦੂਰ ਏਕਤਾ ਜਥੇ ਬੰਦੀਆਂ ਵੱਲੋਂ ਆਖਿਆ ਗਿਆ ਹੈ ਕਿ ਹੁਣ ਇਸ ਖੇਤੀ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਵੱਡੀ ਖਬਰ ਹੈ ਕਿ ਕਿਸਾਨਾਂ ਨੇ ਇਹ ਫੈਸਲਾ ਕੀਤਾ ਹੈ ਕਿ ਉਹ ਦਿੱਲੀ ਦੇ ਅੰਦਰ ਦਾਖਲ ਨਹੀਂ ਹੋਣਗੇ

ਪਰ ਰਾਜਧਾਨੀ ਨੂੰ ਸਾਰੇ ਪਾਸਿਆਂ ਤੋਂ ਘੇਰ ਕੇ ਸ਼ਾਂਤਮਈ ਢੰਗ ਦੇ ਨਾਲ ਆਪਣਾ ਰੋਸ ਪ੍ਰਦਰਸ਼ਨ ਜਾਰੀ ਰੱਖਣਗੇ। ਇਸ ਦੌਰਾਨ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਨੂੰ ਦਿੱਲੀ ਨਾਲ ਜੋੜਨ ਵਾਲੇ ਰਾਜ ਮਾਰਗ ਅਤੇ ਸੜਕੀ ਮਾਰਗਾਂ ਨੂੰ ਵੀ ਕਿਸਾਨਾਂ ਵੱਲੋਂ ਸੀਲ ਕਰ ਦਿੱਤਾ ਜਾਵੇਗਾ। ਕਿਸਾਨ ਜਥੇ ਬੰਦੀ ਦੇ ਲੀਡਰ ਬੂਟਾ ਸਿੰਘ ਬੁਰਜ ਗਿੱਲ ਨੇ ਆਖਿਆ ਹੈ ਕਿ ਸਾਡਾ ਫੈਸਲਾ ਇੱਕੋ ਹੀ ਹੈ ਕਿ ਸਰਕਾਰ ਇਨ੍ਹਾਂ ਤਿੰਨੇ ਕਾਨੂੰਨਾਂ ਨੂੰ ਰੱਦ ਕਰੇ।

ਸਾਨੂੰ ਇਨ੍ਹਾਂ ਕਾਨੂੰਨਾਂ ਦੇ ਵਿਚ ਕਿਸੇ ਕਿਸਮ ਦੀ ਕੋਈ ਵੀ ਸੋਧ ਮਨਜ਼ੂਰ ਨਹੀਂ ਹੈ। ਜੇਕਰ ਸਰਕਾਰ ਇਹਨਾਂ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਤਾਂ ਸਾਡੇ ਵੱਲੋਂ ਇਹ ਸੰਘਰਸ਼ ਇਸੇ ਤਰ੍ਹਾਂ ਨਿਰੰਤਰ ਚਲਦਾ ਰਹੇਗਾ। ਇਸ ਧਰਨੇ ਦੇ ਵਿੱਚ ਪੰਜਾਬ ਤੋਂ ਇਲਾਵਾ ਰਾਜਸਥਾਨ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਹੋਰ ਵੱਖ ਵੱਖ ਸੂਬਿਆਂ ਦੇ ਕਿਸਾਨ ਆਏ ਹੋਏ ਹਨ। ਕਿਸਾਨਾਂ ਵੱਲੋਂ ਵਿੱਢੇ ਗਏ ਇਸ ਅੰਦੋਲਨ ਨੂੰ ਹੁਣ ਤੱਕ ਵੱਖ-ਵੱਖ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਸੰਗਠਨਾਂ, ਲੀਡਰਾਂ ਅਤੇ ਆਮ ਜਨਤਾ ਵੱਲੋਂ ਸਮਰਥਨ ਦਿੱਤਾ ਜਾ ਚੁੱਕਿਆ ਹੈ।

error: Content is protected !!