Home / ਤਾਜਾ ਜਾਣਕਾਰੀ / CBSE ਸਕੂਲਾਂ ਦੇ ਵਿਦਿਆਰਥੀਆਂ ਲਈ ਆਈ ਇਹ ਵੱਡੀ ਖਬਰ , ਬੱਚਿਆਂ ਚ ਖੁਸ਼ੀ ਦੀ ਲਹਿਰ

CBSE ਸਕੂਲਾਂ ਦੇ ਵਿਦਿਆਰਥੀਆਂ ਲਈ ਆਈ ਇਹ ਵੱਡੀ ਖਬਰ , ਬੱਚਿਆਂ ਚ ਖੁਸ਼ੀ ਦੀ ਲਹਿਰ

ਤਾਜਾ ਵੱਡੀ ਖਬਰ

ਵਿਸ਼ਵ ਅੰਦਰ ਜਿਸ ਸਮੇਂ ਤੋਂ ਕਰੋਨਾ ਦੀ ਮਾਰ ਪਈ ਹੈ। ਉਸ ਸਮੇਂ ਤੋਂ ਹੀ ਸਾਰੀ ਦੁਨੀਆਂ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰ ਰਹੀ ਹੈ। ਇਸ ਦਾ ਅਸਰ ਹਰ ਵਰਗ ਉਪਰ ਪਿਆ ਹੈ। ਪਰ ਸਭ ਤੋਂ ਵਧੇਰੇ ਅਸਰ ਵਿਦਿਅਕ ਅਦਾਰਿਆਂ ਉਪਰ ਹੋਇਆ ਹੈ। ਕਿਉਂਕਿ ਪਿਛਲੇ ਸਾਲ ਮਾਰਚ ਤੋਂ ਹੀ ਕਰੋਨਾ ਦੇ ਪ੍ਰਭਾਵ ਨੂੰ ਦੇਖਦੇ ਹੋਏ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਜਿਸ ਕਾਰਨ ਮਾਪਿਆਂ ਵਿਚ ਗਹਿਰੀ ਚਿੰਤਾ ਵੇਖ ਕੇ ਸਰਕਾਰ ਦੇ ਜਾਰੀ ਹੁਕਮਾਂ ਅਨੁਸਾਰ ਬੱਚਿਆਂ ਨੂੰ ਆਨਲਾਈਨ ਪੜ੍ਹਾਈ ਕਰਵਾਈ ਗਈ।

ਉਥੇ ਹੀ ਬੱਚਿਆਂ ਦੀਆਂ ਫੀਸਾਂ ਨੂੰ ਲੈ ਕੇ ਵੀ ਕਈ ਮਾਮਲੇ ਸਾਹਮਣੇ ਆਏ। ਇਸ ਦੇ ਚਲਦੇ ਹੋਏ ਹੀ ਬਹੁਤ ਸਾਰੇ ਲੋਕਾਂ ਦੀਆਂ ਨੌਕਰੀਆਂ ਤੱਕ ਵੀ ਚਲੇ ਗਈਆਂ। ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਮੁੜ ਤੋਂ ਸਕੂਲਾਂ ਨੂੰ ਖੋਲ੍ਹਿਆ ਜਾ ਰਿਹਾ ਹੈ। ਹੌਲੀ-ਹੌਲੀ ਜ਼ਿੰਦਗੀ ਮੁੜ ਪਟੜੀ ਤੇ ਆ ਰਹੀ ਹੈ। ਹੁਣ ਫਿਰ ਤੋਂ ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਬਹੁਤ ਸਾਰੇ ਸਕੂਲਾਂ ਅੰਦਰ ਅਧਿਆਪਕ ਅਤੇ ਵਿਦਿਆਰਥੀ ਕਰੋਨਾ ਦੀ ਚਪੇਟ ਵਿੱਚ ਵੀ ਆ ਰਹੇ ਹਨ।

ਉਥੇ ਹੀ ਵਿਦਿਆਰਥੀਆਂ ਦੇ ਮਾਪੇ ਉਨ੍ਹਾਂ ਦੇ ਭਵਿੱਖ ਨੂੰ ਲੈਕੇ ਗਹਿਰੀ ਚਿੰਤਾ ਵਿੱਚ ਹਨ। ਹੁਣ ਸੀ ਬੀ ਐਸ ਈ ਸਕੂਲਾਂ ਦੇ ਵਿਦਿਆਰਥੀਆਂ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਬੱਚਿਆਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਸੀ ਬੀ ਐਸ ਈ ਸਕੂਲਾਂ ਅੰਦਰ ਕੁਝ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਆਨਲਾਈਨ ਅਤੇ ਔਫਲਾਈਨ ਲਈਆਂ ਜਾ ਰਹੀਆਂ ਹਨ। ਹੁਣ ਲਈ ਜਾ ਰਹੀਆਂ ਪ੍ਰੀਖਿਆਵਾਂ ਸਬੰਧੀ ਵੀ ਸਭ ਸਕੂਲਾਂ ਨੂੰ ਇਹਤਿਆਤ ਵਰਤਣ ਦੇ ਆਦੇਸ਼ ਦਿੱਤੇ ਗਏ ਹਨ। ਦਸਵੀਂ ਅਤੇ ਬਾਰਵੀਂ ਕਲਾਸ ਤੋਂ ਇਲਾਵਾ ਬਾਕੀ ਸਾਰੀਆਂ ਕਲਾਸਾਂ ਦੇ ਨਤੀਜੇ 31 ਮਾਰਚ ਤੋਂ ਪਹਿਲਾਂ ਤਿਆਰ ਕਰ ਲੈ ਜਾਣ ਦੇ ਆਦੇਸ਼ ਦਿੱਤੇ ਗਏ ਹਨ ਤਾਂ ਜੋ ਇੱਕ ਅਪ੍ਰੈਲ ਤੋਂ ਨਵੇਂ ਸੈਸ਼ਨ ਦੀ ਸ਼ੁਰੂਆਤ ਕੀਤੀ ਜਾ ਸਕੇ।

ਉੱਥੇ ਹੀ ਸੀ ਬੀ ਐਸ ਈ ਸਕੂਲਾਂ ਦੇ ਅਗਲੇ ਸੈਸ਼ਨ ਨੂੰ 1 ਅਪ੍ਰੈਲ ਤੋਂ ਰੈਗੂਲਰ ਕਰਨ ਦਾ ਆਦੇਸ਼ ਲਾਗੂ ਕਰ ਦਿੱਤਾ ਗਿਆ ਹੈ। ਤਾਂ ਜੋ ਬੱਚੇ ਸਕੂਲ ਆ ਕੇ ਆਪਣੀ ਪੜ੍ਹਾਈ ਲਗਾਤਾਰ ਜਾਰੀ ਰੱਖ ਸਕਣ। ਅਗਲੇ ਸੈਸ਼ਨ ਦੀ ਸ਼ੁਰੂਆਤ 1 ਅਪ੍ਰੈਲ ਤੋਂ ਕਰ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਸਕੂਲ ਪ੍ਰਬੰਧਕਾਂ ਨੂੰ ਕਰੋਨਾ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ। ਤਾਂ ਜੋ ਪਿਛਲੇ ਸਾਲ ਹੋਈ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਹੋਣ ਪੂਰਾ ਕੀਤਾ ਜਾ ਸਕੇ। ਅਧਿਆਪਕਾਂ ਨੂੰ ਆਦੇਸ਼ ਦਿੱਤਾ ਗਿਆ ਹੈ ਕਿ ਪਿਛਲੇ ਸਾਲ ਵਿੱਚ ਅਗਰ ਕਿਸੇ ਬੱਚੇ ਨੂੰ ਪੜ੍ਹਾਈ ਸੰਬੰਧੀ ਕੋਈ ਸਮੱਸਿਆ ਹੈ ਤਾਂ ਉਹ ਅਧਿਆਪਕਾਂ ਵੱਲੋਂ ਦੂਰ ਕੀਤੀ ਜਾਵੇਗੀ।

error: Content is protected !!